टॉप न्यूज़

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਉਤੇ ਫਾਇਰਿੰਗ

ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿੱਦੋਵਾਲੀ ਉਤੇ ਫਾਇਰਿੰਗ ਹੋਈ ਹੈ।
ਬਲਾਕ ਮਜੀਠਾ 2 ਦੇ ਵਾਈਸ ਚੇਅਰਮੈਨ ਸਿਕੰਦਰ ਸਿੰਘ ਖਿਦੋਵਾਲੀ ਆਪਣੇ ਵਰਕਰਾਂ ਦੇ ਨਾਲ ਰਾਤ ਗੱਡੀ ਉਤੇ ਘਰ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਜਦ ਉਹ ਪਿੰਡ ਪੰਨਵਾ ਤੇ ਖਿੱਦੋਵਾਲੀ ਦੇ ਵਿਚਕਾਰ ਪਹੁੰਚੇ ਤਾਂ ਉੱਥੇ ਸੜਕ ਦੇ ਵਿਚਕਾਰ ਖੜ੍ਹੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਚੇਅਰਮੈਨ ਸਿਕੰਦਰ ਸਿੰਘ ਵਾਲ-ਵਾਲ ਬਚ ਗਏ, ਪਰ ਗੱਡੀ ਉਤੇ ਗੋਲੀਆਂ ਲੱਗੀਆਂ। ਰਾਤ ਦਾ ਹਨੇਰਾ ਹੋਣ ਕਰਕੇ ਅਣਪਛਾਤੇ ਵਿਅਕਤੀ ਫਰਾਰ ਹੋ ਗਏ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!