
ਪੰਜਾਬ ਸਰਕਾਰ ਵੱਲੋਂ 22 ਜੂਨ 2026 ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ, ਜਿਸ ਨੂੰ ਸੂਬੇ ਦੀ ਸਿਆਸਤ ਅਤੇ ਪ੍ਰਸ਼ਾਸਨਕ ਪੱਖੋਂ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਨੂੰ ਲੈ ਕੇ ਸਰਕਾਰੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਕਈ ਅਹਿਮ ਨੀਤੀਗਤ ਅਤੇ ਪ੍ਰਸ਼ਾਸਨਿਕ ਫ਼ੈਸਲਿਆਂ ਦੀ ਉਮੀਦ ਜਤਾਈ ਜਾ ਰਹੀ ਹੈ।
ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵੱਲੋਂ ਜਾਰੀ ਅਧਿਕਾਰਤ ਸੂਚਨਾ ਅਨੁਸਾਰ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 22 ਜੂਨ 2026, ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰਬਰ 45, ਸੈਕਟਰ-7, ਚੰਡੀਗੜ੍ਹ ਵਿਖੇ ਹੋਵੇਗੀ।
ਸਰਕਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਕਾਰਨ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਦੌਰਾਨ ਸੂਬੇ ਨਾਲ ਜੁੜੇ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ ਜਾਰੀ ਇਸ ਸੂਚਨਾ ਦੀ ਕਾਪੀ ਮੁੱਖ ਮੰਤਰੀ ਪੰਜਾਬ, ਸਮੂਹ ਕੈਬਨਿਟ ਮੰਤਰੀਆਂ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੂੰ ਭੇਜੀ ਗਈ ਹੈ। ਇਸ ਦੇ ਨਾਲ ਹੀ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਸਕੱਤਰਾਂ ਨੂੰ ਵੀ ਮੀਟਿੰਗ ਸਬੰਧੀ ਸੂਚਿਤ ਕੀਤਾ ਗਿਆ ਹੈ।
EDITED BY- HARLEEN KAUR



