टॉप न्यूज़

ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਅਗਲੇ ਕਦਮ ਨੂੰ ਲੈ ਕੇ ਸਿਆਸੀ ਹਲਕਿਆਂ 'ਚ ਅਟਕਲਾਂ ਸ਼ੁਰੂ

ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਭਾਰਤੀ ਜਨਤਾ ਪਾਰਟੀ (BJP) ਦੇ ਆਗੂ ਅਤੇ ਸਾਬਕਾ ਵਿਧਾਨ ਸਭਾ ਉਮੀਦਵਾਰ ਗੁਰਪ੍ਰੀਤ ਸਿੰਘ ਭੱਟੀ ਨੇ ਐਤਵਾਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਅਗਲੇ ਕਦਮ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਅਟਕਲਾਂ ਸ਼ੁਰੂ ਹੋ ਗਈਆਂ ਹਨ।

ਗੁਰਪ੍ਰੀਤ ਸਿੰਘ ਭੱਟੀ ਨੂੰ ਪੰਜਾਬ ਦੀ ਸਿਆਸਤ ਦਾ ਲੰਬਾ ਤਜਰਬਾ ਰਿਹਾ ਹੈ। ਇੱਕ ਸਮੇਂ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਰੀਬੀ ਮੰਨੇ ਜਾਂਦੇ ਸਨ। ਬਾਅਦ ਵਿੱਚ ਉਨ੍ਹਾਂ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਭਗਵੰਤ ਮਾਨ ਦੇ ਨਾਲ ਪੀਪਲਜ਼ ਪਾਰਟੀ ਆਫ਼ ਪੰਜਾਬ (ਪੀਪੀਪੀ) ਦੇ ਗਠਨ ਵਿੱਚ ਅਹਿਮ ਭੂਮਿਕਾ ਨਿਭਾਈ।

ਗੁਰਪ੍ਰੀਤ ਸਿੰਘ ਭੱਟੀ ਨੇ ਅਜੇ ਤੱਕ ਆਪਣੀ ਭਵਿੱਖ ਦੀ ਰਾਜਨੀਤਿਕ ਰਣਨੀਤੀ ਜਾਂ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦਾ ਅਗਲਾ ਫੈਸਲਾ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਸਕਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!