
ਜਲੰਧਰ ਦੇ ਆਰੀਅਨ ਹੋਮਿਓਪੈਥਿਕ ਕਲੀਨਿਕ ‘ਤੇ ਅਣਪਛਾਤੇ ਨਕਾਬਪੋਸ਼ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
EDITED BY- HARLEEN KAUR


