टॉप न्यूज़

ਪੰਜਾਬ ‘ਚ ਮੌਸਮ ਵਿਭਾਗ ਦਾ ਵੱਡਾ ਅਲਰਟ

3 ਦਿਨ ਭਾਰੀ ਮੀਂਹ

ਪੰਜਾਬ ਵਿੱਚ ਗਰਮੀ ਤੋਂ ਰਾਹਤ ਦੀ ਉਡੀਕ ਕਰ ਰਹੇ ਲੋਕਾਂ ਲਈ ਮੌਸਮ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਅਚਾਨਕ ਬਦਲਾਅ ਦੀ ਸੰਭਾਵਨਾ ਜਤਾਈ ਹੈ। ਵਿਭਾਗ ਮੁਤਾਬਕ ਸਰਗਰਮ ਹੋ ਰਹੀ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀਆਂ ਘਟਨਾਵਾਂ ਵੱਧ ਸਕਦੀਆਂ ਹਨ।
ਮੌਸਮ ਵਿਭਾਗ ਚੰਡੀਗੜ੍ਹ ਨੇ ਕਈ ਜ਼ਿਲ੍ਹਿਆਂ ਲਈ ਅਗਲੇ ਚਾਰ ਦਿਨਾਂ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਹਨ੍ਹੇਰੀ ਅਤੇ ਤੂਫ਼ਾਨੀ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।
ਵਿਭਾਗ ਦੀ ਭਵਿੱਖਬਾਣੀ ਅਨੁਸਾਰ 22 ਜੂਨ ਨੂੰ ਹੁਸ਼ਿਆਰਪੁਰ, ਜਲੰਧਰ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੀਂਹ ਅਤੇ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਇਸ ਤੋਂ ਬਾਅਦ 23 ਜੂਨ ਨੂੰ ਵੀ ਮੌਸਮ ਦੀ ਸਰਗਰਮੀ ਜਾਰੀ ਰਹਿਣ ਦੀ ਉਮੀਦ ਹੈ। ਫਿਰੋਜ਼ਪੁਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਇਨ੍ਹਾਂ ਖੇਤਰਾਂ ਵਿੱਚ ਦਰਮਿਆਨੇ ਤੋਂ ਤੇਜ਼ ਮੀਂਹ ਦੀਆਂ ਗਤੀਵਿਧੀਆਂ ਵੇਖਣ ਨੂੰ ਮਿਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਦੇ ਘਰਾਂ ਤੋਂ ਬਾਹਰ ਨਾ ਨਿਕਲਣ, ਖੁੱਲ੍ਹੇ ਸਥਾਨਾਂ ਤੋਂ ਦੂਰ ਰਹਿਣ ਅਤੇ ਬਿਜਲੀ ਚਮਕਣ ਸਮੇਂ ਸੁਰੱਖਿਆ ਸਬੰਧੀ ਸਾਵਧਾਨੀਆਂ ਜ਼ਰੂਰ ਅਪਣਾਉਣ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!