टॉप न्यूज़
ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ

ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਸਕੂਲ ਫੀਸ ਵਾਧੇ ਦੇ ਮਾਮਲੇ ਵਿੱਚ ਆਰਡੀਨੈਂਸ ਲਿਆਂਦਾ ਹੈ।
ਨਿੱਜੀ ਸਕੂਲ 5 ਫੀਸਦੀ ਤੋਂ ਜ਼ਿਆਦਾ ਫੀਸ ਵਿੱਚ ਵਾਧਾ ਨਹੀਂ ਕਰ ਸਕਣਗੇ।
EDITED BY- HARLEEN KAUR



