टॉप न्यूज़

ਮੋਦੀ ਸਰਕਾਰ ਵਿਚ ਕੇਂਦਰੀ ਮੰਤਰੀ ਨੇ ਦਿੱਤਾ ਅਸਤੀਫਾ

ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਨ ਨੇ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਸੀਨੀਅਰ ਨੇਤਾ ਅਤੇ ਘੱਟ-ਗਿਣਤੀ ਮਾਮਲਿਆਂ ਦੇ ਕੇਂਦਰੀ ਰਾਜ ਮੰਤਰੀ ਜੌਰਜ ਕੁਰੀਅਨ ਨੇ ਮੰਗਲਵਾਰ ਨੂੰ ਆਪਣਾ ਅਸਤੀਫ਼ਾ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸਵੀਕਾਰ ਕਰ ਲਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਮੁਤਾਬਕ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਜੌਰਜ ਕੁਰੀਅਨ ਦਾ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ। ਇਸ ਅਸਤੀਫ਼ੇ ਤੋਂ ਬਾਅਦ ਹੁਣ ਮੋਦੀ ਸਰਕਾਰ ਦੇ ਕੈਬਨਿਟ ਵਿਚ ਫੇਰਬਦਲ ਦੀ ਸੁਗਬੁਗਾਹਟ ਤੇਜ਼ ਹੋ ਗਈ ਹੈ।
ਦਰਅਸਲ, ਜੌਰਜ ਕੁਰੀਅਨ ਨੇ ਅੱਜ ਯਾਨੀ ਮੰਗਲਵਾਰ ਨੂੰ ਘੱਟ-ਗਿਣਤੀ ਮਾਮਲਿਆਂ ਅਤੇ ਮੱਛੀ ਪਾਲਣ ਰਾਜ ਮੰਤਰੀ (MoS) ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਦਾ ਛੇ ਸਾਲਾਂ ਦਾ ਰਾਜ ਸਭਾ ਕਾਰਜਕਾਲ ਖ਼ਤਮ ਹੋ ਗਿਆ ਸੀ। ਭਾਜਪਾ ਨੇ ਉਨ੍ਹਾਂ ਨੂੰ ਦੁਬਾਰਾ ਰਾਜ ਸਭਾ ਨਾ ਭੇਜਣ ਦਾ ਫੈਸਲਾ ਕੀਤਾ। 65-ਸਾਲਾ ਜੌਰਜ ਕੁਰੀਅਨ ਅਗਸਤ 2024 ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਤੀਜੀ ਕੇਂਦਰੀ ਕੈਬਨਿਟ ਵਿਚ ਰਾਜ ਮੰਤਰੀ (MoS) ਵਜੋਂ ਕੰਮ ਕਰ ਰਹੇ ਸਨ। ਉਹ ਭਾਜਪਾ ਦੇ ਕੱਦਾਵਰ ਨੇਤਾ ਹਨ ਅਤੇ 1980 ਵਿਚ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਸਦੇ ਮੈਂਬਰ ਰਹੇ ਹਨ।
ਜੌਰਜ ਕੁਰੀਅਨ ਨਾ ਸਿਰਫ਼ ਭਾਜਪਾ ਦੇ ਦਿੱਗਜ ਨੇਤਾ ਹਨ, ਸਗੋਂ ਉਨ੍ਹਾਂ ਨੇ ਭਾਰਤ ਦੇ ਸੁਪਰੀਮ ਕੋਰਟ ਵਿਚ ਵਕੀਲ ਵਜੋਂ ਵੀ ਪ੍ਰੈਕਟਿਸ ਕੀਤੀ ਹੈ। ਕੁਰੀਅਨ ਦਾ ਰਾਜ ਸਭਾ ਕਾਰਜਕਾਲ ਖ਼ਤਮ ਹੋ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਅਹੁਦਾ ਛੱਡਣਾ ਪਿਆ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!