टॉप न्यूज़

24 ਜੂਨ ਨੂੰ ਮੁੜ ਹੋਵੇਗੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਪੇਸ਼ੀ

ਧੂਰੀ ਵਿੱਚ ਕਥਿਤ ਤੌਰ ‘ਤੇ ਜਾਤੀਸੂਚਕ ਸ਼ਬਦਾਂ ਦੇ ਇਸਤੇਮਾਲ ਨਾਲ ਜੁੜੇ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਸੁਣਵਾਈ ਹੋਈ। ਕਮਿਸ਼ਨ ਨੇ ਮਾਮਲੇ ਦੀ ਅਗਲੀ ਸੁਣਵਾਈ 24 ਜੂਨ 2026 ਨੂੰ ਸਵੇਰੇ 11 ਵਜੇ ਲਈ ਨਿਰਧਾਰਤ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਮਾਮਲੇ ਦਾ ਸੁਓ ਮੋਟੋ ਨੋਟਿਸ ਲਿਆ ਸੀ ਅਤੇ ਪਹਿਲੀ ਸੁਣਵਾਈ 4 ਜੂਨ 2026 ਨੂੰ ਰੱਖੀ ਗਈ ਸੀ।
ਉਨ੍ਹਾਂ ਦੱਸਿਆ ਕਿ ਪਹਿਲੀ ਸੁਣਵਾਈ ਦੌਰਾਨ ਰਵਨੀਤ ਬਿੱਟੂ ਖੁਦ ਹਾਜ਼ਰ ਨਹੀਂ ਹੋਏ ਸਨ। ਉਨ੍ਹਾਂ ਦੀ ਥਾਂ ਵਕੀਲ ਕਮਿਸ਼ਨ ਅੱਗੇ ਪੇਸ਼ ਹੋਏ ਸਨ ਅਤੇ ਪੱਖ ਰੱਖਣ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ ਸੀ।
ਅੱਜ ਹੋਈ ਸੁਣਵਾਈ ਦੌਰਾਨ ਵੀ ਰਵਨੀਤ ਬਿੱਟੂ ਨਿੱਜੀ ਤੌਰ ‘ਤੇ ਹਾਜ਼ਰ ਨਹੀਂ ਹੋਏ। ਉਨ੍ਹਾਂ ਦੇ ਵਕੀਲ ਵੱਲੋਂ ਕਮਿਸ਼ਨ ਅੱਗੇ ਇੱਕ ਪੱਤਰ ਪੇਸ਼ ਕਰਦੇ ਹੋਏ ਦੱਸਿਆ ਗਿਆ ਕਿ ਕੇਂਦਰੀ ਮੰਤਰੀ ਅਹਿਮ ਮੀਟਿੰਗਾਂ ਵਿੱਚ ਵਿਅਸਤ ਹੋਣ ਕਾਰਨ ਪੇਸ਼ ਨਹੀਂ ਹੋ ਸਕੇ ਅਤੇ ਹੋਰ ਸਮਾਂ ਦਿੱਤਾ ਜਾਵੇ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਅੱਗੇ ਇਹ ਇਤਰਾਜ਼ ਵੀ ਦਰਜ ਕਰਵਾਇਆ ਗਿਆ ਕਿ ਪੇਸ਼ ਕੀਤਾ ਗਿਆ ਪੱਤਰ ਅਧਿਕਾਰਕ ਰੂਪ ਵਿੱਚ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਸੰਬੰਧਿਤ ਪੱਖ ਆਪਣਾ ਜਵਾਬ ਦੇਣਾ ਨਹੀਂ ਚਾਹੁੰਦਾ ਤਾਂ ਕਮਿਸ਼ਨ ਨੂੰ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।
ਹਾਲਾਂਕਿ, ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਆਪਣਾ ਪੱਖ ਰੱਖਣ ਲਈ ਇੱਕ ਆਖਰੀ ਮੌਕਾ ਦਿੰਦਿਆਂ ਮਾਮਲੇ ਦੀ ਅਗਲੀ ਸੁਣਵਾਈ 24 ਜੂਨ 2026 ਨੂੰ ਸਵੇਰੇ 11 ਵਜੇ ਲਈ ਤੈਅ ਕਰ ਦਿੱਤੀ ਹੈ।
ਸੁਣਵਾਈ ਦੌਰਾਨ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ। ਜਸਵੀਰ ਗੜ੍ਹੀ ਮੁਤਾਬਕ ਐਸਪੀ ਰਾਜੇਸ਼ ਛਿੱਬਰ ਤੋਂ ਮਾਮਲੇ ਵਿੱਚ ਹੁਣ ਤੱਕ ਹੋਈ ਕਾਨੂੰਨੀ ਕਾਰਵਾਈ ਬਾਰੇ ਜਾਣਕਾਰੀ ਲਈ ਗਈ। ਇਸ ‘ਤੇ ਪੁਲਿਸ ਅਧਿਕਾਰੀਆਂ ਨੇ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਨੇ ਪੁਲਿਸ ਨੂੰ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਲਈ ਵੀ ਨਿਰਦੇਸ਼ ਜਾਰੀ ਕੀਤੇ ਹਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!