टॉप न्यूज़

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ

ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਅੱਜ ਅੰਮ੍ਰਿਤਸਰ ਵਿੱਚ ਆਪ੍ਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਲੱਖਾਂ ਸ਼ਰਧਾਲੂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਹਨ। ਇਸ ਦੌਰਾਨ ਸੰਗਤ ਨੂੰ ਭਿੰਡਰਾਂਵਾਲੇ ਦੇ ਪੋਸਟਰ ਵੀ ਵੰਡੇ ਗਏ। ਇਨ੍ਹਾਂ ਪੋਸਟਰਾਂ ਨੂੰ ਹੱਥਾਂ ਵਿੱਚ ਫੜ ਕੇ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੈਠੀ ਹੈ, ਉਸ ਵੇਲੇ ਦੇ ਸ਼ਹੀਦਾਂ ਨੂੰ ਯਾਦ ਕਰ ਰਹੀ ਹੈ।

ਬਰਸੀ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਕੰਪਲੈਕਸ ਦੇ ਆਲੇ-ਦੁਆਲੇ ਪੰਜਾਬ ਪੁਲਿਸ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ, ਸ਼੍ਰੋਮਣੀ ਕਮੇਟੀ ਵੱਲੋਂ 1,000 ਤੋਂ ਵੱਧ ਟਾਸਕ ਫੋਰਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਸ਼ਹਿਰ ਵਿੱਚ ਆਉਣ ਵਾਲੇ ਸਾਰੇ ਮੁੱਖ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ਨੂੰ ਰੋਕ ਦਿੱਤਾ ਗਿਆ ਹੈ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਵਿੱਚ ਸੁਰੱਖਿਆ ਬਣਾਈ ਰੱਖਣ ਲਈ ਲਗਭਗ 4,000 ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!