टॉप न्यूज़

ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦੀ ਚੇਤਾਵਨੀ

50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿੱਚ ਅੱਜ (19 ਜੂਨ) ਮੀਂਹ, ਗਰਜ ਅਤੇ ਬਿਜਲੀ ਡਿੱਗਣ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਹਾਲਾਂਕਿ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਬੁੱਧਵਾਰ ਦੇ ਮੁਕਾਬਲੇ 1.2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ। ਤੂਫ਼ਾਨ ਅਤੇ ਮੀਂਹ 22 ਜੂਨ ਤੱਕ ਜਾਰੀ ਰਹਿਣ ਦੀ ਉਮੀਦ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

20 ਜੂਨ: ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

21 ਜੂਨ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

22 ਜੂਨ: ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਅਤੇ ਹਨੇਰੀ ਦੀ ਸੰਭਾਵਨਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!