ਅੰਮ੍ਰਿਤਸਰ ਦੇ ਪਿੰਡ ਗੱਗੋਮਾਹਲ ਦਾ 25 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਪਿਛਲੇ ਇੱਕ ਮਹੀਨੇ ਤੋਂ ਰੂਸ ਵਿੱਚ ਲਾਪਤਾ ਦੱਸਿਆ ਜਾ ਰਿਹਾ ਹੈ। ਲਵਪ੍ਰੀਤ ਕਰੀਬ ਡੇਢ ਸਾਲ ਪਹਿਲਾਂ ਚੰਗੇ ਰੋਜ਼ਗਾਰ ਦੀ ਭਾਲ ਵਿੱਚ ਰੂਸ ਗਿਆ ਸੀ ਪਰ ਹੁਣ ਕਾਫੀ ਸਮੇਂ ਤੋਂ ਉਸ ਦਾ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ।
ਲਵਪ੍ਰੀਤ ਦੀ ਮਾਤਾ ਸੁਖਦੀਪ ਕੌਰ ਅਤੇ ਪਿਤਾ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਨਾਲ ਰਹਿ ਰਹੇ ਕੁਝ ਸਾਥੀਆਂ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਹੈ ਕਿ ਰੂਸੀ ਫੌਜ ਨੇ ਲਵਪ੍ਰੀਤ ਅਤੇ ਦੋ ਹੋਰ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਜਾਣਕਾਰੀ ਤੋਂ ਬਾਅਦ ਪਰਿਵਾਰ ਦੀ ਚਿੰਤਾ ਹੋਰ ਵੱਧ ਗਈ ਹੈ। ਪਰਿਵਾਰ ਨੂੰ ਡਰ ਹੈ ਕਿ ਲਵਪ੍ਰੀਤ ਕਿਤੇ ਰੂਸ-ਯੂਕਰੇਨ ਜੰਗ ਦੇ ਹਾਲਾਤਾਂ ਵਿੱਚ ਨਾ ਫਸ ਗਿਆ ਹੋਵੇ।



