
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕੈਬਨਿਟ ਮੀਟਿੰਗ ਸੱਦ ਲਈ ਹੈ। ਦੱਸ ਦਈਏ ਕਿ ਇਹ 3 ਦਿਨਾਂ ਵਿੱਚ ਦੂਜੀ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਇਸ ਬੈਠਕ ਦਾ ਅਧਿਕਾਰਿਕ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ ਪਰ ਚੋਣਾਂ ਤੋਂ ਬਾਅਦ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
EDITED BY- HARLEEN KAUR




