टॉप न्यूज़

ਭਾਜਪਾ ਆਗੂ ਐਡਵੋਕੇਟ ਐਚਐਸ ਫੂਲਕਾ ਨੇ CM ਮਾਨ ‘ਤੇ ਲਗਾਏ ਗੰਭੀਰ ਆਰੋਪ

ਕਿਹਾ - ਬਰਗਾੜੀ ਸਮਾਗਮ 'ਚ ਸ਼ਰਾਬ ਪੀ ਕੇ ਪਹੁੰਚੇ ਸਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਭਾਜਪਾ ਆਗੂ ਐਡਵੋਕੇਟ ਐਚਐਸ ਫੂਲਕਾ ਨੇ ਸੀਐਮ ਭਗਵੰਤ ਮਾਨ ‘ਤੇ ਬੇਅਦਬੀ ਨਾਲ ਜੁੜੇ ਕਈ ਗੰਭੀਰ ਆਰੋਪ ਲਗਾਏ ਹਨ। ਐਡਵੋਕੇਟ ਫੂਲਕਾ ਨੇ ਦਾਅਵਾ ਕੀਤਾ ਕਿ ਬਰਗਾੜੀ ਵਿੱਚ ਜਦੋਂ ਸ਼ਹੀਦਾਂ ਦੇ ਸਨਮਾਨ ਵਿੱਚ ਸਮਾਗਮ ਚੱਲ ਰਿਹਾ ਸੀ, ਉਸ ਵੇਲੇ ਭਗਵੰਤ ਮਾਨ (ਜੋ ਉਸ ਸਮੇਂ ਸੰਸਦ ਮੈਂਬਰ ਸਨ) ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਮੰਚ ‘ਤੇ ਪਹੁੰਚ ਗਏ ਸਨ। ਉੱਥੇ ਮੌਜੂਦ ਸੰਗਤ ਅਤੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਮੰਚ ਤੋਂ ਹੇਠਾਂ ਉਤਾਰ ਦਿੱਤਾ ਸੀ।

 ਫੂਲਕਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਮੰਚ ਤੋਂ ਉਤਾਰੇ ਜਾਣ ਤੋਂ ਬਾਅਦ ਜਦੋਂ ਗੁੱਸੇ ਵਿੱਚ ਆਏ ਸਿੱਖ ਨੌਜਵਾਨਾਂ ਨੇ ਭਗਵੰਤ ਮਾਨ ਨੂੰ ਘੇਰ ਲਿਆ ਤਾਂ ਮਾਨ ਨੇ ਆਪਣੀ ਜਾਨ ਬਚਾਉਣ ਲਈ ਝੂਠ ਬੋਲਿਆ। ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹਨਾਂ ਨੂੰ ‘ਫੂਲਕਾ ਜੀ’ ਨੇ ਭੇਜਿਆ ਹੈ ਕਿਉਂਕਿ ਉਹ ਕਿਤੇ ਵਿਆਸਤ ਸਨ। ਫੂਲਕਾ ਦਾ ਨਾਮ ਸੁਣਦੇ ਹੀ ਨੌਜਵਾਨਾਂ ਨੇ ਉਨ੍ਹਾਂ ਨੂੰ ਛੱਡ ਦਿੱਤਾ।

ਐਚਐਸ ਫੂਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਭਗਵੰਤ ਮਾਨ ਦੀਆਂ ਪੁਰਾਣੀਆਂ ਵੀਡੀਓਜ਼ ਦਾ ਵੀ ਨੋਟਿਸ ਲਿਆ ਜਾਵੇ ਅਤੇ ਉਨ੍ਹਾਂ ਅਨੁਸਾਰ ਕਾਰਵਾਈ ਕੀਤੀ ਜਾਵੇ, ਕਿਉਂਕਿ ਉਨ੍ਹਾਂ ਦੇ ਮਤਾਬਕ ਭਗਵੰਤ ਮਾਨ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੀ ਬੇਅਦਬੀ ਕਰ ਰਹੇ ਹਨ।

ਮੁੱਖ ਮੰਤਰੀ ਨੂੰ ਸਿੱਧਾ ਸਵਾਲ ਕਰਦਿਆਂ ਫੂਲਕਾ ਨੇ ਪੁੱਛਿਆ ਕਿ ਸਾਢੇ ਚਾਰ ਸਾਲਾਂ ਵਿੱਚ ਬੇਅਦਬੀ ਦੇ ਦੋਸ਼ੀਆਂ ‘ਤੇ ਕਿੰਨੀ ਕਾਰਵਾਈ ਹੋਈ ਹੈ ਅਤੇ ਕਿੰਨਿਆਂ ਨੂੰ ਸਜ਼ਾ ਮਿਲੀ ਹੈ। ਉਨ੍ਹਾਂ ਆਰੋਪ ਲਗਾਇਆ ਕਿ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ।

ਫੂਲਕਾ ਨੇ ਕਿਹਾ ਕਿ ਜਦੋਂ ਹਾਈ ਕੋਰਟ ਨੇ ਬਰਗਾੜੀ ਕੇਸ ਨੂੰ ਪੰਜਾਬ ਤੋਂ ਬਾਹਰ ਟ੍ਰਾਂਸਫਰ ਕਰਨ ਦਾ ਹੁਕਮ ਦਿੱਤਾ ਤਾਂ ਸਰਕਾਰ ਨੇ ਕੋਈ ਅਪੀਲ ਨਹੀਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!