
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ (Maawan Dheeyan Satkar Yojana) ਤਹਿਤ 1 ਜੁਲਾਈ ਨੂੰ ਸੂਬੇ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 3 ਮਹੀਨਿਆਂ ਦੀ ‘ਸਤਕਾਰ ਰਾਸ਼ੀ’ ਇੱਕੋ ਸਮੇਂ ਵਿੱਚ ਭੇਜੀ ਜਾਵੇਗੀ।
ਇਸ ਯੋਜਨਾ ਤਹਿਤ ਦਲਿਤ (SC) ਸ਼੍ਰੇਣੀ ਦੀਆਂ ਔਰਤਾਂ ਨੂੰ ₹4,500 (₹1,500/ਮਹੀਨਾ) ਦੀ ਇੱਕਮੁਸ਼ਤ ਕਿਸ਼ਤ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 (₹1,000/ਮਹੀਨਾ) ਦੀ ਇੱਕਮੁਸ਼ਤ ਕਿਸ਼ਤ ਮਿਲੇਗੀ। ਇਹ ਐਲਾਨ ਮੁੱਖ ਮੰਤਰੀ ਮਾਨ ਨੇ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਜਨਤਾ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਿਰਫ਼ ਨੌਂ ਦਿਨਾਂ ਵਿੱਚ 1 ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀ ਹਰ ਯੋਗ ਔਰਤ ਨੂੰ ਉਸਦੇ ਮੋਬਾਈਲ ਫੋਨ ‘ਤੇ ਕ੍ਰੈਡਿਟ ਹੋਣ ਦਾ ਮੈਸੇਜ ਆਵੇਗਾ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਜਾਂ ਕਟੌਤੀ ਤੋਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਵੇਗਾ।
EDITED BY- HARLEEN KAUR




