
ਇਟਲੀ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਉਰਫ਼ ਹਨੀ ਵਾਸੀ ਪਿੰਡ ਅਟਾਲ ਮਜਾਰਾ ਨਵਾਂਸ਼ਹਿਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਅਟਾਲ ਮਜਾਰਾ ਪਿਛਲੇ ਛੇ ਸਾਲਾਂ ਤੋਂ ਇਟਲੀ ਦੇ ਪ੍ਰਮੁੱਖ ਸ਼ਹਿਰ ਰੋਮ ਵਿਖੇ ਮਿਹਨਤ-ਮਜ਼ਦੂਰੀ ਕਰਕੇ ਪਿੱਛੇ ਰਹਿੰਦੇ ਆਪਣੇ ਗਰੀਬ ਪਰਿਵਾਰ ਦਾ ਪੇਟ ਪਾਲ ਰਿਹਾ ਸੀ। ਇਥੇ ਅਚਾਨਕ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ਵਿੱਚ ਮਾਤਮ ਛਾ ਗਿਆ ਹੈ।
ਇਸ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਰਾਤ ਦਿੱਲੀ ਦੇ ਅੰਤਰਰਾਸ਼ਟਰੀ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪਹੁੰਚ ਜਾਵੇਗੀ। ਜਿਸ ਤੋਂ ਬਾਅਦ ਰੀਤੀ ਰਿਵਾਜ਼ਾਂ ਨਾਲ ਉਸ ਦਾ ਅੰਤਿਮ ਸਸਕਾਰ (Cremation) ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਤਿੰਦਰ ਸਿੰਘ ਹਨੀ ਦੇ ਘਰ ਵਿੱਚ ਪਿਛਲੇ ਮਹਿਜ਼ ਡੇਢ ਸਾਲ ਦੇ ਅੰਦਰ ਇਹ ਤੀਜੀ ਮੌਤ ਹੈ।
ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੱਜ ਤੋਂ ਡੇਢ ਸਾਲ ਪਹਿਲਾਂ ਇਸ ਦੇ ਭਰਾ ਦੀ ਮੌਤ ਹੋ ਗਈ ਸੀ ਅਤੇ ਫਿਰ ਡੇਢ ਸਾਲ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਗਈ। ਹੁਣ ਨੌਜਵਾਨ ਦੀ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਤਿੰਦਰ ਸਿੰਘ ਦੀ ਇਕ ਭੈਣ ਅਤੇ ਮਾਤਾ ਦਲਜੀਤ ਕੌਰ ਹੀ ਘਰ ਵਿਚ ਰਹਿ ਗਈਆਂ ਹਨ।
EDITED BY- HARLEEN KAUR




