टॉप न्यूज़
Ludhiana ‘ਚ ਪ੍ਰਵਾਸੀ ਮਜ਼ਦੂਰ ਦੀ ਮਿਲੀ ਲਾਸ਼
ਸਾਈਕਲ ਵੇਚਣ ਦੇ ਵਿਵਾਦ 'ਚ ਸਾਥੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ

ਲੁਧਿਆਣਾ ਦੇ ਜਗਰਾਓਂ ਕਸਬੇ ਅਧੀਨ ਪਿੰਡ ਕੁਲਾਰ ਵਿੱਚ ਸੋਮਵਾਰ ਸਵੇਰੇ ਇੱਕ ਮਜ਼ਦੂਰ ਦੀ ਖੂਨ ਨਾਲ ਲਥਪਥ ਹਾਲਤ ਵਿੱਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਖੇਤਾਂ ਵਿੱਚ ਬਣੀ ਮੋਟਰ ਕੋਲ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਥਾਣਾ ਚੌਕੀਮਾਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਈਕਲ ਵੇਚਣ ਨੂੰ ਲੈ ਕੇ ਹੋਏ ਵਿਵਾਦ ਕਾਰਨ ਮਜ਼ਦੂਰ ਦਾ ਕਤਲ ਕੀਤਾ ਗਿਆ।
ਮ੍ਰਿਤਕ ਦੀ ਪਛਾਣ ਬਿਹਾਰ ਦੇ ਲਕਸ਼ਮੀਪੁਰ ਬਿਲਾਹੀ ਪਿੰਡ ਦੇ ਰਹਿਣ ਵਾਲੇ ਕਰੀਬ 50 ਸਾਲਾ ਵੈਜਨਾਥ ਯਾਦਵ ਵਜੋਂ ਹੋਈ ਹੈ। ਉਹ ਪਿਛਲੇ ਕਰੀਬ 22 ਸਾਲਾਂ ਤੋਂ ਪਿੰਡ ਕੁਲਾਰ ਵਿੱਚ ਪ੍ਰਦੀਪ ਸਿੰਘ ਦੇ ਖੇਤਾਂ ਵਿੱਚ ਬਣੀ ਮੋਟਰ ‘ਤੇ ਰਹਿ ਕੇ ਮਜ਼ਦੂਰੀ ਕਰ ਰਹੇ ਸਨ।



