
ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜੇ ਬਹਾਦੁਰ ਸਿੰਘ ਵਾਲਾ ਡਰੇਨ ਪੁਲ ਕੋਲ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਟਰਾਲੇ ਦੀ ਟੱਕਰ ਕਾਰਨ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸੁਖਵੀਰ ਸਿੰਘ (18), ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18) ਪੁੱਤਰ ਛਿੰਦਾ ਸਿੰਘ ਵਜੋਂ ਹੋਈ ਹੈ। ਦੋਵੇਂ ਪਿੰਡ ਹਮੀਰਗੜ੍ਹ ਢੱਪਈ ਦੇ ਰਹਿਣ ਵਾਲੇ ਸਨ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਆਪਣੇ ਪਿੰਡ ਹਮੀਰਗੜ੍ਹ ਢੱਪਈ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਟਰਾਲੇ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਨੌਜਵਾਨਾਂ ਨੇ ਗੰਭੀਰ ਸੱਟਾਂ ਕਾਰਨ ਮੌਕੇ ‘ਤੇ ਹੀ ਦਮ ਤੋੜ ਦਿੱਤਾ।




