टॉप न्यूज़

ਪੰਜਾਬ ‘ਚ 1000-1500 ਰੁਪਏ ਲੈ ਰਹੀਆਂ ਔਰਤਾਂ ਨੂੰ ਹੁਣ ਇਹ ਫਾਰਮ ਭਰਨਾ ਹੋਵੇਗਾ ਜ਼ਰੂਰੀ

ਨਹੀਂ ਤਾਂ ਪੈਸੇ ਮਿਲਣੇ ਬੰਦ

 ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸਣੇ ਪੰਜਾਬ ‘ਚ ਚੱਲ ਰਹੀਆਂ ਯੋਜਨਾਵਾਂ ਦਾ ਫਾਇਦਾ ਲੈਣ ਵਾਲੀਆਂ ਔਰਤਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਨੂੰ ਸੰਬੋਧਨ ਕਰਦਿਆਂ ਇੱਕ ਮਹੱਤਵਪੂਰਨ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਨ੍ਹਾਂ ਮਹਿਲਾਵਾਂ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਨਹੀਂ ਹੋਵੇਗਾ, ਉਹ ਸਰਕਾਰ ਵੱਲੋਂ ਚੱਲ ਰਹੀ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਯੋਜਨਾ ਦਾ ਲਾਭ ਲੈਣ ਤੋਂ ਵਾਂਝੀਆਂ ਰਹਿ ਸਕਦੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵੋਟਰ ਸੂਚੀ ਵਿੱਚ ਨਾਮ ਦਰਜ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੇ ਸਾਰੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ SIR ਦਾ ਸਹਿਯੋਗ ਕਰਦੇ ਹੋਏ ਆਪਣੇ ਨਾਮ ਦੀ ਜਾਂਚ ਕਰਨ ਅਤੇ ਜੇਕਰ ਨਾਮ ਦਰਜ ਨਹੀਂ ਹੈ ਤਾਂ ਤੁਰੰਤ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਮਹਿਲਾ ਤੱਕ ਯੋਜਨਾ ਦਾ ਲਾਭ ਪਹੁੰਚਾਉਣਾ ਹੈ, ਪਰ ਇਸ ਲਈ ਲੋੜੀਂਦੇ ਰਿਕਾਰਡ ਦਾ ਸਹੀ ਹੋਣਾ ਵੀ ਬਰਾਬਰ ਮਹੱਤਵ ਰੱਖਦਾ ਹੈ। ਇਸ ਕਰਕੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣਾ ਬਹੁਤ ਜ਼ਰੂਰੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!