टॉप न्यूज़
ਪੰਜਾਬ ਵਿਚ ਔਰਤਾਂ ਨੂੰ 1000/1500 ਸਕੀਮ ਉਤੇ ਵੱਡੀ ਖਬਰ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਦਾ ਅੰਕੜਾ 70 ਲੱਖ ਪਾਰ ਕਰ ਗਿਆ ਹੈ। ਦੱਸ ਦਈਏ ਕਿ ਜੁਲਾਈ ਮਹੀਨੇ ਦੌਰਾਨ ਸੂਬੇ ਦੀਆਂ 37 ਲੱਖ ਔਰਤਾਂ ਵੱਲੋਂ ਨਵੀਂ ਰਜਿਸਟਰੇਸ਼ਨ ਕਰਵਾਈ ਗਈ ਹੈ, ਜਦੋਂ ਕਿ ਜੂਨ ਮਹੀਨੇ ਵਿੱਚ 33 ਲੱਖ ਦੇ ਕਰੀਬ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ ਸੀ।
ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਦੀ ਗਿਣਤੀ 52 ਲੱਖ ਦੇ ਕਰੀਬ ਤੱਕ ਪਹੁੰਚਣ ਦਾ ਟੀਚਾ ਮਿਥਿਆ ਗਿਆ ਸੀ। ਜਦੋਂ ਕਿ ਇਹ ਅੰਕੜਾ ਵੱਧ ਕੇ 70 ਲੱਖ ਤੋਂ ਪਾਰ ਹੋ ਗਿਆ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚੋਂ 66 ਹਲਕਿਆਂ ਵਿਚ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੈ।
ਦੱਸ ਦਈਏ ਕਿ ਸੂਬਾ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਨੇ ਪਹਿਲੀ ਜੁਲਾਈ ਨੂੰ ਸੂਬੇ ਦੀਆਂ 32.96 ਲੱਖ ਔਰਤਾਂ ਨੂੰ ਤਿੰਨ ਮਹੀਨੇ ਜੁਲਾਈ, ਅਗਸਤ ਤੇ ਸਤੰਬਰ ਦੀ ਪਹਿਲੀ ਕਿਸ਼ਤ ਸਿੱਧੀ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਨੇ ਹੁਣ ਤੱਕ 1,149.59 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
EDITED BY- HARLEEN KAUR



