
ਇੱਕ ਵਾਰ ਫਿਰ ਤੋਂ ਮਾਨਸੂਨ ਐਕਟਿਵ ਹੋ ਗਿਆ ਹੈ, ਇਸਦਾ ਕਹਿਰ ਕਈ ਸੂਬਿਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਅੰਤਰਰਾਸ਼ਟਰੀ ਮੌਸਮ ਵਿਭਾਗ (IMD) ਨੇ ਉੱਤਰਾਖੰਡ ਵਿੱਚ 27 ਜੁਲਾਈ ਸ਼ਾਮ 7:06 ਵਜੇ ਤੋਂ 28 ਜੁਲਾਈ ਸਵੇਰੇ 10:06 ਵਜੇ ਤੱਕ ਰਾਜ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਦੌਰਾਨ ਕਈ ਇਲਾਕਿਆਂ ਵਿੱਚ ਬਹੁਤ ਭਾਰੀ ਬਾਰਿਸ਼, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਨੇ ਸਾਰੇ ਸਬੰਧਤ ਜ਼ਿਲ੍ਹਿਆਂ ਨੂੰ ਅਲਰਟ ਰਹਿਣ ਅਤੇ ਢੁਕਵੇਂ ਆਫ਼ਤ ਪ੍ਰਬੰਧਨ ਪ੍ਰਬੰਧਾਂ ਨੂੰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ, ਅੱਜ 1 ਤੋਂ 12 ਜਮਾਤ ਤੱਕ ਦੇ ਸਾਰੇ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।



