
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਵਧਦੀ ਹੁੰਮਸ ਕਰਕੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪੂਰੇ ਹਫ਼ਤੇ ਭਾਰੀ ਬਾਰਿਸ਼ ਹੋਵੇਗੀ। ਹਾਲਾਂਕਿ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਘੱਟ ਗਿਆ ਹੈ, ਪਰ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ।
ਫਰੀਦਕੋਟ ਮੰਗਲਵਾਰ ਨੂੰ ਰਾਜ ਦਾ ਸਭ ਤੋਂ ਗਰਮ ਜ਼ਿਲ੍ਹਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਕਈ ਖੇਤਰਾਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਕਾਫ਼ੀ ਜ਼ਿਆਦਾ ਰਿਹਾ, ਜਿਸ ਕਾਰਨ ਲੋਕਾਂ ਨੂੰ ਰਾਤ ਨੂੰ ਵੀ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਵਿੱਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37.0 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29.8 ਡਿਗਰੀ ਸੈਲਸੀਅਸ ਰਿਹਾ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 1.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।



