टॉप न्यूज़
ਔਰਤਾਂ ਦੇ ਖ਼ਾਤਿਆਂ ਚ ਆਉਣ ਲੱਗੇ ਪੈਸੇ ਹੀ ਪੈਸੇ

ਪੰਜਾਬ ਦੀਆਂ ਔਰਤਾਂ ਲਈ ਅੱਜ ਦਾ ਦਿਨ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਵਜੋਂ ਦਰਜ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਮਹਿਲ ਕਲਾਂ ਵਿੱਚ ਕਰਵਾਈ ਗਈ ਲੋਕ ਮਿਲਣੀ ਦੌਰਾਨ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਸਰਕਾਰ ਆਪਣੀ ਇੱਕ ਹੋਰ ਵੱਡੀ ਗਾਰੰਟੀ ਪੂਰੀ ਕਰਦਿਆਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੁਪਹਿਰ 12 ਵਜੇ ਤੋਂ ਬਾਅਦ ਯੋਗ ਮਹਿਲਾਵਾਂ ਦੇ ਮੋਬਾਈਲ ਫੋਨਾਂ ‘ਤੇ ਬੈਂਕ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਦੇ ਸੁਨੇਹੇ ਆਉਣੇ ਸ਼ੁਰੂ ਹੋ ਜਾਣਗੇ।
ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਪਹਿਲੀ ਕਿਸ਼ਤ ਵਜੋਂ ਤਿੰਨ ਮਹੀਨਿਆਂ ਦੀ ਰਕਮ ਇੱਕੋ ਵਾਰ ਜਮ੍ਹਾਂ ਕੀਤੀ ਜਾ ਰਹੀ ਹੈ। ਇਸ ਅਧੀਨ ਹਰ ਯੋਗ ਔਰਤ ਦੇ ਬੈਂਕ ਖਾਤੇ ਵਿੱਚ 3,000 ਰੁਪਏ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਦੇ ਖਾਤਿਆਂ ਵਿੱਚ 4,500 ਰੁਪਏ ਟਰਾਂਸਫਰ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਸਿਰਫ਼ ਆਰਥਿਕ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਔਰਤਾਂ ਦੇ ਸਤਿਕਾਰ, ਆਤਮ-ਵਿਸ਼ਵਾਸ ਅਤੇ ਵਿੱਤੀ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।
EDITED BY- HARLEEN KAUR




