टॉप न्यूज़
ਥੋੜੀ ਦੇਰ ‘ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਦੀ ਅੱਜ (1 ਜੁਲਾਈ) ਇੱਕ ਅਹਿਮ ਕੈਬਿਨੇਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਮੰਨਿਆ ਜਾ ਰਿਹਾ ਹੈ ਕਿ ਮਾਨਸੂਨ ਦੇ ਮੱਦੇਨਜ਼ਰ ਜ਼ਰੂਰੀ ਫੰਡਾਂ ਦੀ ਮਨਜ਼ੂਰੀ, ਨਵੀਆਂ ਭਰਤੀਆਂ ਅਤੇ ਲੋਕਾਂ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ। ਇਸ ਤੋਂ ਇਲਾਵਾ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਕਾਨੂੰਨ ਸਬੰਧੀ ਜਾਰੀ ਕੀਤੇ ਹੁਕਮਾਂ ਬਾਰੇ ਵੀ ਮੁੱਖ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਇਸ ‘ਤੇ ਵਿਚਾਰ ਕਰੇਗੀ।



