
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਨਾਲ, ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (2 ਜੁਲਾਈ) ਤੋਂ ਅਗਲੇ 6 ਦਿਨਾਂ ਲਈ ਰਾਜ ਭਰ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ।
ਬੀਤੇ ਦਿਨੀਂ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹੁਣ ਇਹ ਆਮ ਨਾਲੋਂ 3.6 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 5.8 ਡਿਗਰੀ ਦੀ ਗਿਰਾਵਟ ਤੋਂ ਬਾਅਦ 29.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।




