टॉप न्यूज़

ਕਾਂਗਰਸ ਨੂੰ ਲੱਗਿਆ ਝਟਕਾ

ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ

ਪੰਜਾਬ ਸਿਆਸਤ ਵਿੱਚ ਵੱਡਾ ਧਮਾਕਾ ਹੋਇਆ ਹੈ। ਦੱਸ ਦੇਈਏ ਕਿ ਕਾਂਗਰਸ ਨੂੰ ਉਸ ਸਮੇਂ ਘਾਟਾ ਹੋਇਆ ਜਦੋਂ ਸੀਨੀਅਰ ਆਗੂ ਨੇ ਪਾਰਟੀ ਦਾ ਸਾਥ ਛੱਡ ਦਿੱਤਾ। ਜਾਣਕਾਰੀ ਅਨੁਸਾਰ ਕਾਂਗਰਸ ਪਾਰਟੀ ਨੂੰ ਮੁਕੇਰੀਆਂ ਇਲਾਕੇ ‘ਚ ਵੱਡਾ ਝਟਕਾ ਲੱਗਾ ਹੈ। ਮੁਕੇਰੀਆਂ ਇਲਾਕੇ ਦੇ ਕਈ ਸੀਨੀਅਰ ਕਾਂਗਰਸੀ ਆਗੂ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਮੁਕੇਰੀਆਂ ਤੋਂ ਕਾਂਗਰਸੀ ਆਗੂ ਸਰਬਜੋਤ ਸਿੰਘ ਸਾਬੀ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬੀ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਦੌਰਾਨ ਸ਼ਾਮਲ ਹੋਣ ਵਾਲਿਆਂ ਵਿੱਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰ ਅਤੇ ਸਰਬਜੋਤ ਸਿੰਘ ਸਾਬੀ ਹਨ। CM ਮਾਨ ਨੇ ਰਸਮੀ ਸ਼ਮੂਲੀਅਤ ਕਰਵਾਉਂਦੇ ਹੋਏ ਸਭ ਨੂੰ ਪਾਰਟੀ ‘ਚ ਜੀ ਆਇਆਂ ਨੂੰ ਕਿਹਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!