टॉप न्यूज़

ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਆਗੂ ਰਾਜਾ ਵਿਜੇਂਦਰ ਸਿੰਘ ਦਾ ਦਿਹਾਂਤ

ਸਿਆਸੀ ਜਗਤ ਵਿੱਚ ਇਸ ਸਮੇਂ ਮਾਤਮ ਦਾ ਮਾਹੌਲ ਹੈ। ਦੱਸ ਦੇਈਏ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਦਰਅਸਲ, ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਰਾਜਾ ਵਿਜੇਂਦਰ ਸਿੰਘ ਦਾ ਦਿੱਲੀ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ 80 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।

ਜਾਣਕਾਰੀ ਲਈ ਦੱਸ ਦੇਈਏ ਕਿ ਰਾਜਾ ਵਿਜੇਂਦਰ ਸਿੰਘ ਨੇ ਆਪਣੇ ਲੰਬੇ ਸਿਆਸੀ ਸਫ਼ਰ ਦੌਰਾਨ ਪੰਜ ਵਾਰ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ 1977, 1982, 1985, 1990 ਅਤੇ 1993 ਵਿਚ ਨਾਲਾਗੜ੍ਹ ਹਲਕੇ ਤੋਂ ਵਿਧਾਇਕ ਰਹੇ। ਸਾਲ 1982-83 ਵਿਚ ਉਨ੍ਹਾਂ ਨੂੰ ਮੁੱਖ ਸੰਸਦੀ ਸਕੱਤਰ ਬਣਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ 1983-84 ਅਤੇ 1988-89 ਦੌਰਾਨ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਵਜੋਂ ਵੀ ਸੇਵਾਵਾਂ ਦਿੱਤੀਆਂ। ਰਾਮ ਲਾਲ ਠਾਕੁਰ ਦੀ ਅਗਵਾਈ ਵਾਲੀ ਸਰਕਾਰ ਵਿੱਚ ਉਹ ਸਿਹਤ ਵਿਭਾਗ ਦੀ ਕਮਾਨ ਸੰਭਾਲ ਚੁੱਕੇ ਸਨ।

ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਾਬਕਾ ਮੰਤਰੀ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਰਾਜਾ ਵਿਜੇਂਦਰ ਸਿੰਘ ਨੇ ਸੂਬੇ ਦੀ ਤਰੱਕੀ ਵਿੱਚ, ਖ਼ਾਸ ਕਰਕੇ ਸੋਲਨ ਜ਼ਿਲ੍ਹੇ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!