
ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਨੇੜਲੇ ਪਿੰਡ ਤਾਜੋਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਗੁਰਦੁਆਰਾ ਸਾਹਿਬ ਕੋਲ ਸਥਿਤ ਇੱਕ ਛੱਪੜ ਵਿੱਚ ਇੱਕ ਅਣਪਛਾਤੀ ਨਵਵਿਆਹੀ ਔਰਤ ਦੀ ਲਾਸ਼ ਤੈਰਦੀ ਹੋਈ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਏ।
ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਨੇ ਛੱਪੜ ਵਿੱਚ ਲਾਸ਼ ਹੋਣ ਦੀ ਸੂਚਨਾ ਦਿੱਤੀ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਕਾਫ਼ੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ।




