
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮਾਨਸੂਨ ਐਕਟਿਵ ਹੋ ਗਿਆ ਹੈ। ਇਸ ਸਮੇਂ ਜਿਲ੍ਹਾਂ ਜਲੰਧਰ ਵਿੱਚ ਤੇਜ਼ ਬਾਰਿਸ਼ ਹੋ ਰਹੀ ਹੈ। ਲੋਕਾਂ ਨੂੰ ਭੱਖਦੀ ਗਰਮੀ ਵਿਚਾਲੇ ਹੁਣ ਥੋੜ੍ਹੀ ਰਾਹਤ ਮਿਲੀ ਹੈ। ਇਸ ਦੌਰਾਨ, ਭਾਰੀ ਮੀਂਹ, ਗਰਜ-ਤੂਫ਼ਾਨ ਕਾਰਨ ਹਾਲਾਤ ਵਿਗੜ ਸਕਦੇ ਹਨ। ਸਮੁੰਦਰ ਵਿੱਚ ਸਰਗਰਮ ਮੌਸਮ ਪ੍ਰਣਾਲੀਆਂ ਦਾ ਪ੍ਰਭਾਵ ਹੁਣ ਮੈਦਾਨੀ ਇਲਾਕਿਆਂ ਤੋਂ ਪਹਾੜਾਂ ਤੱਕ ਸਪੱਸ਼ਟ ਤੌਰ ਉਤੇ ਦਿਖਾਈ ਦੇ ਰਿਹਾ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਤੋਂ ਲੈ ਕੇ ਮਹਾਰਾਸ਼ਟਰ ਤੱਕ, ਕਈ ਰਾਜਾਂ ਵਿੱਚ ਮੌਸਮ ਤੇਜ਼ੀ ਨਾਲ ਬਦਲਣ ਲਈ ਤਿਆਰ ਹੈ। ਨਤੀਜੇ ਵਜੋਂ ਕਿਸਾਨਾਂ, ਯਾਤਰੀਆਂ ਅਤੇ ਮਛੇਰਿਆਂ ਨੂੰ IMD ਦੀਆਂ ਚਿਤਾਵਨੀਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਪਠਾਨਕੋਟ, ਜਲੰਧਰ, ਸੰਗਰੂਰ ਅਤੇ ਗੁਰਦਾਸਪੁਰ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੌਰਾਨ, ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਜ-ਤੂਫਾਨ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਮੌਸਮ ਵਿਭਾਗ ਨੇ 45 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਫਿਲਹਾਲ ਬਾਰਿਸ਼ ਸ਼ੁਰੂ ਹੋ ਚੁੱਕੀ ਹੈ, ਜਿਸ ਨਾਲ ਮੌਸਮ ਵਿੱਚ ਅਚਾਨਕ ਤਬਦੀਲੀ ਵੇਖੀ ਜਾ ਰਹੀ ਹੈ।
EDITED BY- HARLEEN KAUR



