टॉप न्यूज़
ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ

ਅਦਾਲਤ ਨੇ ਮਜੀਠਾ ਪੁਲਿਸ ਸਟੇਸ਼ਨ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ। ਮਜੀਠਾ ਪੁਲਿਸ ਥਾਣੇ ‘ਤੇ ਕਥਿਤ ਹਮਲੇ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ।
ਕੱਲ੍ਹ ਅਦਾਲਤ ਵਿੱਚ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ।



