
ਅੰਮ੍ਰਿਤਸਰ ਦੇ ਮਜੀਠਾ ‘ਚ ਜਾਇਦਾਦ ਵਿਵਾਦ ਕਾਰਨ ਇੱਕ ਨੌਜਵਾਨ ਦਾ ਉਸਦੇ ਪਿਓ, ਸੌਤੇਲੀ ਮਾਂ ਅਤੇ ਸੌਤੇਲੇ ਭਰਾਵਾਂ ਨੇ ਕਤਲ ਕਰ ਦਿੱਤਾ। ਵਾਰਦਾਤ ਦੌਰਾਨ ਮ੍ਰਿਤਕ ਦੀ ਪਤਨੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਉਹ ਉਸਨੂੰ ਬਚਾ ਨਾ ਸਕੀ। ਕਤਲ ਤੋਂ ਬਾਅਦ ਆਰੋਪੀਆਂ ਨੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿੱਤਾ ਅਤੇ ਘਰ ਵਿੱਚ ਮੌਜੂਦ ਖੂਨ ਦੇ ਨਿਸ਼ਾਨ ਮਿਟਾਉਣ ਦੀ ਕੋਸ਼ਿਸ਼ ਕੀਤੀ।
ਮ੍ਰਿਤਕ ਦੀ ਪਛਾਣ 26 ਸਾਲਾ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਆਰੋਪੀ ਪਿਤਾ ਮਲਕੀਤ ਸਿੰਘ ਅਤੇ ਉਸਦੀ ਦੂਜੀ ਪਤਨੀ ਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੋਵੇਂ ਸੌਤੇਲੇ ਪੁੱਤਰ ਜਸ਼ਨਦੀਪ ਸਿੰਘ ਅਤੇ ਗਗਨਦੀਪ ਸਿੰਘ ਹਾਲੇ ਫਰਾਰ ਹਨ ਅਤੇ ਉਨ੍ਹਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।




