टॉप न्यूज़

ਪੰਜਾਬ ’ਚ ਮੀਂਹ ਮਗਰੋਂ ਹੁੰਮਸ ਕਾਰਨ ਲੋਕ ਬੇਹਾਲ

ਅਗਲੇ 48 ਘੰਟਿਆਂ ਲਈ ਭਾਰੀ ਮੀਂਹ ਦੀ ਚਿਤਾਵਨੀ

ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਮੀਂਹ ਦੀ ਰਫ਼ਤਾਰ ਹਾਲੇ ਵੀ ਸੁਸਤ ਹੈ। ਲੋੜ ਅਨੁਸਾਰ ਬਾਰਿਸ਼ ਨਾ ਹੋਣ ਕਾਰਨ ਸੂਬੇ ਭਰ ਵਿੱਚ ਗਰਮੀ ਅਤੇ ਉਮਸ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 42.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਗਰਮੀ ਕਾਰਨ ਲੋਕਾਂ ਨੂੰ ਦਿਨ ਦੇ ਸਮੇਂ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 8 ਅਤੇ 9 ਜੁਲਾਈ ਲਈ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ 48 ਘੰਟੇ ਮੌਸਮ ਦੇ ਹਿਸਾਬ ਨਾਲ ਕਾਫ਼ੀ ਮਹੱਤਵਪੂਰਨ ਰਹਿਣਗੇ। ਅੱਜ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਵਿੱਚ ਵੀ ਛਿਟਪੁੱਟ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!