
ਉੱਤਰ ਪ੍ਰਦੇਸ਼ ਦੇ ਜਲੌਨ ਵਿੱਚ ਇੱਕ ਨੌਜਵਾਨ ਕੁੜੀ ਨੇ ਇੱਕ ਪੁਲਿਸ ਸਿਪਾਹੀ ਖ਼ਿਲਾਫ਼ ਵਿਆਹ ਦਾ ਝਾਂਸਾ ਦੇ ਕੇ ਦੁਰਵਿਵਹਾਰ (ਬਲਾਤਕਾਰ) ਕਰਨ ਦਾ ਮਾਮਲਾ ਦਰਜ ਕਰਵਾਇਆ ਹੈ। ਪੀੜਤਾ ਦਾ ਆਰੋਪ ਹੈ ਕਿ ਮੁਲਜ਼ਮ ਨੇ ਲੰਬੇ ਸਮੇਂ ਤੱਕ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ, ਪਰ ਪੁਲਿਸ ਵਿਭਾਗ ਵਿੱਚ ਨੌਕਰੀ ਲੱਗਣ ਤੋਂ ਬਾਅਦ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR




