टॉप न्यूज़

ਦਿੱਲੀ ਜਾਂਦੇ ਸਮੇਂ ਮੋਹਾਲੀ ‘ਚ ਫਾਰਚੂਨਰ ਪਲਟੀ

ਜਿਮ ਸੰਚਾਲਕ ਸਮੇਤ 2 ਦੀ ਮੌਤ

ਮੋਹਾਲੀ ਦੇ ਲਾਲੜੂ ਥਾਣਾ ਖੇਤਰ ਅਧੀਨ ਆਈਟੀਆਈ ਚੌਕ ਨੇੜੇ ਸ਼ੁੱਕਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਿੱਲੀ ਜਾ ਰਹੀ ਇੱਕ ਤੇਜ਼ ਰਫ਼ਤਾਰ ਫਾਰਚੂਨਰ ਕਾਰ ਦੇ ਸਾਹਮਣੇ ਅਚਾਨਕ ਇੱਕ ਆਵਾਰਾ ਪਸ਼ੂ ਆ ਜਾਣ ਕਾਰਨ ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ ਅਤੇ ਪਲਟ ਗਈ।

ਇਸ ਦਰਦਨਾਕ ਹਾਦਸੇ ਵਿੱਚ ਲੁਧਿਆਣਾ ਦੇ ਰਹਿਣ ਵਾਲੇ 23 ਸਾਲਾ ਜਿਮ ਸੰਚਾਲਕ ਮਨਜੋਤ ਸਿੰਘ ਅਤੇ ਕਾਰ ਚਾਲਕ ਰਵੀ ਕੁਮਾਰ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਸਵਾਰ ਹੋਰ ਦੋ ਵਿਅਕਤੀ ਸੁਰੱਖਿਅਤ ਬਚ ਗਏ। ਪੁਲਿਸ ਨੇ ਮਾਮਲੇ ਵਿੱਚ ਬੀਐਨਐਸਐੱਸ ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਜਿਮ ਸੰਚਾਲਕ ਮਨਜੋਤ ਸਿੰਘ ਦੇ ਪਿਤਾ ਅਮਰਪਾਲ ਸਿੰਘ (ਵਾਸੀ ਬੀਆਰਐੱਸ ਨਗਰ, ਲੁਧਿਆਣਾ) ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮਨਜੋਤ ਵੀਰਵਾਰ ਰਾਤ ਕਰੀਬ 11:45 ਵਜੇ ਆਪਣੇ ਦੋਸਤ ਆਕਾਸ਼ ਵਰਮਾ, ਸੁਰੱਖਿਆ ਗਾਰਡ ਰਾਜੀਵ ਕੁਮਾਰ ਪਾਂਡੇ ਅਤੇ ਡਰਾਈਵਰ ਰਵੀ ਕੁਮਾਰ ਨਾਲ ਫਾਰਚੂਨਰ ਕਾਰ ਵਿੱਚ ਦਿੱਲੀ ਲਈ ਰਵਾਨਾ ਹੋਇਆ ਸੀ।

ਸ਼ੁੱਕਰਵਾਰ ਸਵੇਰੇ ਜਦੋਂ ਗੱਡੀ ਲਾਲੜੂ ਦੇ ਆਈਟੀਆਈ ਚੌਕ ਨੇੜੇ ਪਹੁੰਚੀ ਤਾਂ ਅਚਾਨਕ ਇੱਕ ਆਵਾਰਾ ਪਸ਼ੂ ਸੜਕ ‘ਤੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਰਵੀ ਕੁਮਾਰ ਦਾ ਗੱਡੀ ‘ਤੇ ਕਾਬੂ ਖੋ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਨੂੰ ਮਨਜੋਤ ਸਿੰਘ ਅਤੇ ਡਰਾਈਵਰ ਰਵੀ ਕੁਮਾਰ ਦੀ ਮੌਤ ਦੀ ਦੁਖਦਾਈ ਖ਼ਬਰ ਮਿਲੀ। ਕਾਰ ਵਿੱਚ ਸਵਾਰ ਮਨਜੋਤ ਦਾ ਦੋਸਤ ਆਕਾਸ਼ ਵਰਮਾ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਸੁਰੱਖਿਆ ਗਾਰਡ ਰਾਜੀਵ ਕੁਮਾਰ ਪਾਂਡੇ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਮ੍ਰਿਤਕ ਮਨਜੋਤ ਸਿੰਘ ਦੇ ਪਿਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸਪੱਸ਼ਟ ਕੀਤਾ ਕਿ ਇਹ ਇੱਕ ਅਚਾਨਕ ਵਾਪਰਿਆ ਹਾਦਸਾ ਸੀ ਅਤੇ ਇਸ ਵਿੱਚ ਕਿਸੇ ਵੀ ਵਿਅਕਤੀ ਦੀ ਕੋਈ ਲਾਪਰਵਾਹੀ ਨਹੀਂ ਸੀ। ਉਨ੍ਹਾਂ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਨੇ ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ ਅਤੇ ਮਾਮਲੇ ਦੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!