टॉप न्यूज़
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ

ਪੰਜਾਬ ਦੀ ਇੰਸਟਾਗ੍ਰਾਮ ਇਨਫਲੂਐਂਸਰ ਭਾਬੀ ਚੁੰਮੇਵਾਲੀ ਉਰਫ਼ ਰਣਜੀਤ ਕੌਰ ਨੇ ਨਿਹੰਗ ਮਨਪ੍ਰੀਤ ਸਿੰਘ ਖਾਲਸਾ ਵਲੋਂ ਐਫਆਈਆਰ ਦਰਜ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਚੁਣੌਤੀ ਦਿੱਤੀ ਹੈ। ਰਣਜੀਤ ਨੇ ਇੱਕ ਨਵਾਂ ਵੀਡੀਓ ਜਾਰੀ ਕਰਦਿਆਂ ਕਿਹਾ, “ਮੈਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਮੇਰੇ ਫਰਾਰ ਹੋਣ ਦੀ ਗੱਲ ਕੋਈ ਸਾਬਤ ਕਰ ਦਿਓ।” ਉਨ੍ਹਾਂ ਨੇ ਇਸ਼ਾਰਿਆਂ-ਇਸ਼ਾਰਿਆਂ ਵਿੱਚ ਨਿਹੰਗ ‘ਤੇ ਤੰਜ ਕੱਸਿਆ।
ਦੱਸ ਦਈਏ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਲੁਧਿਆਣਾ ਵਿੱਚ ਰਣਜੀਤ ਕੌਰ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਉਸ ਦੇ ਪਤੀ ਜ਼ਿੰਦਾ ਹੰਸ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ। ਇਹ ਕੇਸ ਨਿਹੰਗ ਮਨਪ੍ਰੀਤ ਸਿੰਘ ਵੱਲੋਂ ਦਾਇਰ ਕੀਤਾ ਗਿਆ ਸੀ। ਦੋਸ਼ ਹੈ ਕਿ ਚੁੰਮੇਵਾਲੀ ਭਾਬੀ ਇੰਸਟਾਗ੍ਰਾਮ ‘ਤੇ ਅਸ਼ਲੀਲ ਕੰਟੈਂਟ ਅਪਲੋਡ ਕਰਦੀ ਹੈ ਅਤੇ ਅਸ਼ਲੀਲ ਕੱਪੜੇ ਪਾ ਕੇ ਆਪਣੇ ਸਰੀਰ ਦਾ ਅੰਗ ਪ੍ਰਦਰਸ਼ਨ ਕਰਦੀ ਹੈ।
EDITED BY- HARLEEN KAUR


