
ਪੰਜਾਬ ਕਾਂਗਰਸ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫੁੱਟ ਦਾ ਖ਼ਤਰਾ ਮੰਡਰਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀ ਅਗਵਾਈ ਹੇਠ ਕਾਂਗਰਸ ਦੇ ਬਾਗ਼ੀ ਧੜੇ ਅਤੇ ਏਆਈਸੀਸੀ (AICC) ਇੰਚਾਰਜ ਭੁਪੇਸ਼ ਬਘੇਲ ਵਿਚਕਾਰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਣ ਵਾਲੀ ਹੈ। ਮੀਟਿੰਗ ਸਵੇਰੇ 11 ਵਜੇ ਹੋਣੀ ਸੀ, ਪਰ ਭੁਪੇਸ਼ ਬਘੇਲ ਲਗਭਗ ਇੱਕ ਘੰਟਾ ਬਾਅਦ ਪਹੁੰਚੇ।
ਚੰਨੀ ਮੀਟਿੰਗ ਲਈ ਪਹੁੰਚੇ ਹਨ। ਗੱਲ ਕਰਦਿਆਂ ਚੰਨੀ ਨੇ ਕਿਹਾ, “ਅਸੀਂ ਮੀਟਿੰਗ ਵਿੱਚ ਆਏ ਹਾਂ। ਅਸੀਂ ਅੰਦਰ ਬੈਠ ਕੇ ਗੱਲਬਾਤ ਕਰਾਂਗੇ। ਤੇਲ ਦੇਖਾਂਗੇ, ਅਸੀਂ ਤੇਲ ਦੀ ਧਾਰ ਦੇਖਾਂਗੇ ਸਾਡਾ ਸਟੈਂਡ ਸਪੱਸ਼ਟ ਹੈ।” ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਜੇਕਰ ਬਘੇਲ ਦੀ ਮੀਟਿੰਗ ਵਿੱਚ ਕੋਈ ਫੈਸਲਾ ਨਹੀਂ ਹੁੰਦਾ, ਤਾਂ ਚੰਨੀ ਕੋਈ ਵੱਡਾ ਫੈਸਲਾ ਲੈ ਸਕਦੇ ਹਨ।


