
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਦੀ ਬਾਰਿਸ਼ ਅਸਥਾਈ ਤੌਰ ‘ਤੇ ਰੁੱਕ ਗਈ ਹੈ। ਇਸ ਕਰਕੇ, ਸੂਬੇ ਵਿੱਚ ਹੁੰਮਸ ਅਤੇ ਤਾਪਮਾਨ ਇੱਕ ਵਾਰ ਫਿਰ ਵੱਧ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ 15 ਜੁਲਾਈ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਵੱਖ-ਵੱਖ ਸਥਾਨਾਂ ‘ਤੇ ਗਰਮ ਅਤੇ ਹੁੰਮਸ ਵਾਲੇ ਮੌਸਮ ਨੂੰ ਲੈਕੇ ਭਵਿੱਖਬਾਣੀ ਕੀਤੀ ਗਈ ਹੈ।
ਪਠਾਨਕੋਟ ਵਿੱਚ ਵੱਖ-ਵੱਖ ਸਥਾਨਾਂ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਰੂਪਨਗਰ ਅਤੇ ਮੋਹਾਲੀ ਵਿੱਚ ਵੱਖ-ਵੱਖ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।




