टॉप न्यूज़

ਕੈਨੇਡਾ ਸਰਕਾਰ ਨੇ ਦਿੱਤਾ ਵੱਡਾ ਝਟਕਾ

ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ

ਇਕ ਪਾਸੇ ਜਿੱਥੇ ਅਮਰੀਕਾ ਨੇ ਪ੍ਰਵਾਸੀਆਂ ਲਈ ਇਮੀਗ੍ਰੇਸ਼ਨ ਨੀਤੀਆਂ ‘ਤੇ ਲਗਾਤਾਰ ਸਖ਼ਤੀ ਕੀਤੀ ਹੋਈ ਹੈ, ਉੱਥੇ ਹੀ ਦੂਜੇ ਪਾਸੇ ਕੈਨੇਡਾ ਤੋਂ ਇਕ ਅਜਿਹੀ ਖ਼ਬਰ ਆਈ ਹੈ, ਜਿਸ ਨਾਲ ਪੰਜਾਬੀਆਂ ਸਣੇ ਲੱਖਾਂ ਲੋਕਾਂ ਨੂੰ ਵੱਡਾ ਝਟਕਾ ਲੱਗਿਆ ਹੈ।

ਇੱਕ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਾਲੀ ਕੈਨੇਡੀਅਨ ਫੈਡਰਲ ਸਰਕਾਰ ਨੇ ਇਥੋਂ ਦੇ ਪੱਕੇ ਵਸਨੀਕਾਂ (PR) ਲਈ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਨੂੰ ਪੱਕੇ ਤੌਰ ‘ਤੇ ਕੈਨੇਡਾ ਬੁਲਾਉਣ ਦਾ ਰਾਹ ਫਿਲਹਾਲ ਬੰਦ ਕਰ ਦਿੱਤਾ ਹੈ। ਇਸ ਫੈਸਲੇ ਅਨੁਸਾਰ ਕੈਨੇਡਾ ਸਰਕਾਰ ਨੇ ‘ਪੇਰੈਂਟਸ ਐਂਡ ਗ੍ਰੈਂਡਪੇਰੈਂਟਸ ਪ੍ਰੋਗਰਾਮ’ ਦੇ ਤਹਿਤ ਨਵੀਆਂ ਅਰਜ਼ੀਆਂ ਲੈਣ ‘ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ।

ਜਦੋਂ ਤੱਕ ਸਰਕਾਰ ਆਪਣੇ ਇਸ ਫੈਸਲੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕੈਨੇਡਾ ਵਿੱਚ ਰਹਿ ਰਹੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੁਣ ਸਪਾਂਸਰ ਨਹੀਂ ਕਰ ਸਕਣਗੇ। 15 ਜੁਲਾਈ 2026 ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਇਸ ਵੱਡੀ ਅਤੇ ਅਚਾਨਕ ਕੀਤੀ ਗਈ ਤਬਦੀਲੀ ਦਾ ਐਲਾਨ ਕੀਤਾ ਗਿਆ ਹੈ।

​ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਨੋਟਿਸ ਤੱਕ ਨਵੇਂ ਸਪਾਂਸਰਸ਼ਿਪ ਫਾਰਮ ਸਵੀਕਾਰ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਸੰਭਾਵਿਤ ਸਪਾਂਸਰਾਂ ਨੂੰ ਅਰਜ਼ੀ ਦੇਣ ਲਈ ਕੋਈ ਸੱਦਾ ਪੱਤਰ ਭੇਜਿਆ ਜਾਵੇਗਾ। ਹਾਲਾਂਕਿ, ਵਿਭਾਗ ਨੇ ਇਹ ਵੀ ਭਰੋਸਾ ਦਿੱਤਾ ਹੈ ਕਿ ਜੋ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ‘ਤੇ ਕਾਰਵਾਈ ਨਿਰੰਤਰ ਜਾਰੀ ਰਹੇਗੀ। ਸਰਕਾਰ ਦਾ ਮੁੱਖ ਟੀਚਾ ਸਾਲ 2026 ਦੌਰਾਨ ਪਹਿਲਾਂ ਤੋਂ ਪ੍ਰਾਪਤ ਹੋ ਚੁੱਕੀਆਂ ਐਪਲੀਕੇਸ਼ਨਾਂ ‘ਚੋਂ 15,000 ਲੋਕਾਂ ਨੂੰ PR ਦੇਣਾ ਹੈ, ਤਾਂ ਜੋ ਪੁਰਾਣੇ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!