टॉप न्यूज़

ਕਹਿਰ ਦੀ ਗਰਮੀ ਵਿਚਾਲੇ ਪੰਜਾਬ ਦੇ ਮੌਸਮ ਬਾਰੇ ਵੱਡੀ ਰਾਹਤ ਵਾਲੀ ਖਬਰ

ਪੰਜਾਬ ਵਿਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਸੁਸਤ ਹੈ ਅਤੇ ਲੋਕਾਂ ਨੂੰ ਇੱਕ ਵਾਰ ਫਿਰ ਤੇਜ਼ ਗਰਮੀ ਅਤੇ ਹੂੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ 16 ਅਤੇ 17 ਜੁਲਾਈ ਲਈ ਰਾਜ ਦੇ ਕਈ ਜ਼ਿਲ੍ਹਿਆਂ ਲਈ ਹੀਟਵੇਵ (ਗਰਮ ਅਤੇ ਨਮੀ ਵਾਲਾ ਮੌਸਮ) ਅਲਰਟ ਜਾਰੀ ਕੀਤਾ ਹੈ। 18 ਜੁਲਾਈ ਤੋਂ ਮੌਸਮ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ, ਜਦੋਂ ਕਿ 19 ਜੁਲਾਈ ਨੂੰ ਰਾਜ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
ਬੁੱਧਵਾਰ ਨੂੰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 0.4 ਡਿਗਰੀ ਸੈਲਸੀਅਸ ਵਧਿਆ, ਜੋ ਆਮ ਨਾਲੋਂ 2.1 ਡਿਗਰੀ ਵੱਧ ਸੀ। ਹਾਲਾਂਕਿ ਕੁਝ ਖੇਤਰਾਂ ਵਿੱਚ ਬੂੰਦਾਬਾਂਦੀ ਵੇਖੀ ਗਈ, ਪਰ ਤਾਪਮਾਨ 41 ਡਿਗਰੀ ਦੇ ਅੰਕੜੇ ਨੂੰ ਪਾਰ ਕਰ ਗਿਆ। ਫਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਫਿਰੋਜ਼ਪੁਰ ਖੇਤਰ ਵਿੱਚ 1.0 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 1.0 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹੋਰ ਜ਼ਿਲ੍ਹਿਆਂ ਵਿੱਚ ਮੌਸਮ ਮੁੱਖ ਤੌਰ ਉਤੇ ਖੁਸ਼ਕ ਰਿਹਾ।
16 ਜੁਲਾਈ: ਮੌਸਮ ਵਿਭਾਗ ਨੇ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਜਦ ਕਿ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਫਰੀਦਕੋਟ ਵਿੱਚ ਕੁਝ ਥਾਵਾਂ ‘ਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ। ਇਸ ਦੌਰਾਨ, ਲੁਧਿਆਣਾ, ਜਲੰਧਰ, ਮੋਗਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਨਤੀਜੇ ਵਜੋਂ, ਅੱਜ ਨਮੀ ਲੋਕਾਂ ਨੂੰ ਪਰੇਸ਼ਾਨੀ ਦਾ ਕਾਰਨ ਬਣਨ ਦੀ ਉਮੀਦ ਹੈ।
17 ਜੁਲਾਈ: ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦੇ ਹਾਲਾਤ ਬਰਕਰਾਰ ਰਹਿਣਗੇ।
ਇਸ ਦਿਨ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਮਾਨਸਾ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਹੈ। ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਮੀਂਹ ਦੀ ਸੰਭਾਵਨਾ ਨਹੀਂ ਹੈ।
18 ਜੁਲਾਈ: ਪੰਜਾਬ ਵਿੱਚ ਹੀਟਵੇਵ ਦਾ ਕੋਈ ਅਲਰਟ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਰੂਪਨਗਰ, ਮੋਹਾਲੀ, ਸ਼ਹੀਦ ਭਗਤ ਸਿੰਘ ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਹਾਲਾਂਕਿ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
19 ਜੁਲਾਈ: ਮੌਸਮ ਵਿੱਚ ਮਹੱਤਵਪੂਰਨ ਤਬਦੀਲੀਆਂ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਸ਼ਹੀਦ ਭਗਤ ਸਿੰਘ ਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ਉਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!