
ਗੁਰਦਾਸਪੁਰ ਦੇ ਕਾਦੀਆਂ ਨਗਰ ਕੌਂਸਲ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਜੰਗ ਦਾ ਮੈਦਾਨ ਬਣ ਗਈ ਹੈ। ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ ਦੇ ਨਗਰ ਕੌਂਸਲਰਾਂ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਕਾਂਗਰਸ ਦੇ 3 ਕੌਂਸਲਰ ਲਾਪਤਾ ਹੋ ਗਏ, ਜਦੋਂ ਕਿ ਪੁਲਿਸ ਨੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਕਾਂਗਰਸੀ ਕੌਂਸਲਰਾਂ ‘ਤੇ ਨਗਰ ਕੌਂਸਲ ਪਹੁੰਚਣ ਤੋਂ ਪਹਿਲਾਂ ਹੀ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਤੋਂ ਬਾਅਦ 3 ਕਾਂਗਰਸੀ ਕੌਂਸਲਰ ਲਾਪਤਾ ਦੱਸੇ ਜਾ ਰਹੇ ਹਨ।




