टॉप न्यूज़

ਜਲੰਧਰ-ਕਟੜਾ ਵੋਲਵੋ ਬੱਸ ਸੇਵਾ ਸ਼ੁਰੂ

ਜਾਣੋ ਸਮਾਂ, ਕਿਰਾਇਆ ਤੇ ਕਿਹੜੇ ਸਟਾਪਾਂ 'ਤੇ ਰੁਕੇਗੀ

ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਤੋਂ ਕਟੜਾ ਲਈ ਨਵੀਂ ਵੋਲਵੋ ਬੱਸ ਸੇਵਾ ਸ਼ੁਰੂ ਕਰ ਦਿੱਤੀ ਹੈ। ਇਹ ਬੱਸ ਹਰ ਰੋਜ਼ ਸਵੇਰੇ 9:15 ਵਜੇ ਜਲੰਧਰ ਬੱਸ ਸਟੈਂਡ ਤੋਂ ਰਵਾਨਾ ਹੋਵੇਗੀ ਅਤੇ ਸ਼ਾਮ 5:00 ਵਜੇ ਕਟੜਾ ਪਹੁੰਚੇਗੀ। ਜਲੰਧਰ ਤੋਂ ਕਟੜਾ ਤੱਕ ਪੂਰੇ ਰੂਟ ਦਾ ਕਿਰਾਇਆ 945 ਰੁਪਏ ਰੱਖਿਆ ਗਿਆ ਹੈ, ਜਦਕਿ ਵੱਖ-ਵੱਖ ਸਟਾਪਾਂ ਲਈ ਕਿਰਾਇਆ ਦੂਰੀ ਅਨੁਸਾਰ ਵੱਖਰਾ ਹੋਵੇਗਾ।

ਲੰਬੇ ਸਮੇਂ ਤੋਂ ਜਲੰਧਰ ਅਤੇ ਕਟੜਾ ਵਿਚਕਾਰ ਸਿੱਧੀ ਅਤੇ ਆਰਾਮਦਾਇਕ ਬੱਸ ਸੇਵਾ ਦੀ ਮੰਗ ਕੀਤੀ ਜਾ ਰਹੀ ਸੀ। ਯਾਤਰੀਆਂ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਹ ਨਵੀਂ ਸੇਵਾ ਸ਼ੁਰੂ ਕੀਤੀ ਹੈ। ਜਲੰਧਰ ਬੱਸ ਸਟੈਂਡ ਦੇ ਜਨਰਲ ਮੈਨੇਜਰ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਯਾਤਰੀਆਂ ਵੱਲੋਂ ਵੋਲਵੋ ਬੱਸ ਚਲਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਇਸ ਸੇਵਾ ਨੂੰ ਯਾਤਰੀਆਂ ਵੱਲੋਂ ਵਧੀਆ ਹੁੰਗਾਰਾ ਮਿਲਦਾ ਹੈ ਤਾਂ ਭਵਿੱਖ ਵਿੱਚ ਇਸ ਰੂਟ ‘ਤੇ ਹੋਰ ਵੋਲਵੋ ਬੱਸਾਂ ਵੀ ਚਲਾਈਆਂ ਜਾ ਸਕਦੀਆਂ ਹਨ। ਇਸ ਨਾਲ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਅਤੇ ਹੋਰ ਯਾਤਰੀਆਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਆਰਾਮਦਾਇਕ ਯਾਤਰਾ ਦਾ ਲਾਭ ਮਿਲੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!