टॉप न्यूज़

ਪੰਜਾਬ ‘ਚ ਵੱਡਾ ਸਿਆਸੀ ਧਮਾਕਾ

ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ

ਪੰਜਾਬ ਸਿਆਸਤ ਵਿੱਚ ਇਸ ਸਮੇਂ ਘਮਸਾਣ ਮੱਚਿਆ ਹੋਇਆ ਹੈ, ਇੱਕ ਤੋਂ ਬਾਅਦ ਇੱਕ ਵੱਡੇ ਸਿਆਸਤਦਾਨਾਂ ਵੱਲੋਂ ਕਈ ਧਮਾਕੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਹਨੀਸ਼ ਬਾਂਸਲ ਨੇ ਪਾਰਟੀ ਛੱਡ ਦਿੱਤੀ ਹੈ। ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਪਾਰਟੀ ਦੇ ਸਥਾਨਕ ਆਗੂ ਨੇ ਅਕਾਲੀ ਦਲ ਨੂੰ ਇੰਨੇ ਨੀਵੇਂ ਪੱਧਰ ’ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ, ਜਿੱਥੋਂ ਹੁਣ ਪਾਰਟੀ ਦਾ ਦੁਬਾਰਾ ਉੱਭਰਨਾ ਬਹੁਤ ਔਖਾ ਹੋ ਗਿਆ ਹੈ। ਸਥਾਨਕ ਆਗੂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਅਤੇ ਦੂਜੇ ਆਗੂਆਂ ਦੀ ਪੁੱਛਗਿੱਛ ਨਾ ਹੋਣਾ ਇਸ ਦਾ ਇੱਕ ਵੱਡਾ ਕਾਰਨ ਹੈ। ਇਸੇ ਵਜ੍ਹਾ ਕਰਕੇ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਲਗਾਤਾਰ ਡਿੱਗ ਰਿਹਾ ਹੈ ਅਤੇ ਮਾਨਸਾ ਵਿੱਚ ਪਾਰਟੀ ਖ਼ਾਤਮੇ ਵੱਲ ਵਧ ਰਹੀ ਹੈ।

ਇਸ ਦੌਰਾਨ ਹਨੀਸ਼ ਬਾਂਸਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸ਼ਹਿਰੀ ਪ੍ਰਧਾਨਗੀ ਦੇ ਅਹੁਦੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ। ਅਸਤੀਫ਼ੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਪਾਰਟੀ ਵਿੱਚ ਚੱਲ ਰਹੇ ਅੰਦਰੂਨੀ ਹਾਲਾਤ ਨੂੰ ਲੈ ਕੇ ਉਹ ਕਾਫ਼ੀ ਸਮੇਂ ਤੋਂ ਘੁੱਟਣ ਮਹਿਸੂਸ ਕਰ ਰਹੇ ਸਨ, ਜਿਸ ਕਰਕੇ ਹੁਣ ਉਹ ਅਕਾਲੀ ਦਲ ਨੂੰ ਫ਼ਤਹਿ ਬੁਲਾ ਰਹੇ ਹਨ (ਛੱਡ ਰਹੇ ਹਨ)। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਹਰ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ, ਪਰ ਹੁਣ ਹਾਲਾਤ ਬਦਲ ਚੁੱਕੇ ਹਨ।

ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਉਨ੍ਹਾਂ ਨੇ ਕਿਸੇ ਵੀ ਹੋਰ ਸਿਆਸੀ ਪਾਰਟੀ ਵਿੱਚ ਜਾਣ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਨੀਸ਼ ਬਾਂਸਲ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨਗੀ ਦੀ ਅਗਵਾਈ ਕਰਦੇ ਆ ਰਹੇ ਸਨ ਅਤੇ ਵੱਖ-ਵੱਖ ਲੋਕ ਮੁੱਦਿਆਂ ਨੂੰ ਲੈ ਕੇ ਮੌਜੂਦਾ ਪੰਜਾਬ ਸਰਕਾਰ ਨੂੰ ਵੀ ਲਗਾਤਾਰ ਘੇਰਦੇ ਰਹੇ ਹਨ। ਅਜਿਹੇ ਸਮੇਂ ਉਨ੍ਹਾਂ ਵੱਲੋਂ ਅਕਾਲੀ ਦਲ ਛੱਡਣ ਦੇ ਇਸ ਫ਼ੈਸਲੇ ਨੂੰ ਮਾਨਸਾ ਵਿੱਚ ਪਾਰਟੀ ਲਈ ਇੱਕ ਵੱਡੇ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!