टॉप न्यूज़

ਸਿਆਸੀ ਜਗਤ ਵਿੱਚ ਮੱਚਿਆ ਹਾਹਾਕਾਰ

ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ

ਸਿਆਸੀ ਜਗਤ ਵਿੱਚ ਇਸ ਸਮੇਂ ਹਾਹਾਕਾਰ ਮੱਚਿਆ ਹੋਇਆ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ ਅਤੇ ਪਵਨ ਖੇੜਾ ਸਣੇ ਕਈ ਸੀਨੀਅਰ ਆਗੂਆਂ ਨੇ ਲੋਕ ਕਲਿਆਣ ਮਾਰਗ ‘ਤੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ‘ਤੇ ਹੋਏ ਕਥਿਤ ਅੱਤਿਆਚਾਰਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਇਸ ਦੌਰਾਨ, ਪੁਲਿਸ ਨੇ ਨਾਅਰੇਬਾਜ਼ੀ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵਿਦਿਆਰਥੀ ਮੁੱਦਿਆਂ ਲਈ ਕੋਈ ਜਵਾਬਦੇਹੀ ਨਹੀਂ ਲੈ ਰਹੀ ਹੈ ਅਤੇ ਸੰਸਦ ਵਿੱਚ ਚਰਚਾ ਤੋਂ ਬਚ ਰਹੀ ਹੈ। ਇਸ ਵਿਰੋਧ ਪ੍ਰਦਰਸ਼ਨ ਰਾਹੀਂ, ਵਿਰੋਧੀ ਧਿਰ ਨੇ ਕੇਂਦਰ ਸਰਕਾਰ ‘ਤੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਲਾਪਰਵਾਹੀ ਵਰਤਣ ਦਾ ਦੋਸ਼ ਲਗਾਇਆ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!