टॉप न्यूज़

ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ

ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ

ਪਿਛਲੇ ਕਈ ਦਿਨਾਂ ਤੋਂ ਜਾਰੀ ਸਫਾਈ ਸੇਵਕਾਂ ਦੀ ਹੜਤਾਲ ਦੇ ਦਰਮਿਆਨ ਅੱਜ ਨਗਰ ਨਿਗਮ ਬਰਨਾਲਾ ਨੇ ਸ਼ਹਿਰ ਵਿੱਚ ਜਮ੍ਹੇ ਕੂੜੇ ਨੂੰ ਚੁਕਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਐਸਡੀ ਕਾਲਜ ਨੇੜੇ ਕੂੜਾ ਚੁਕਾਉਣ ਲਈ ਨਗਰ ਨਿਗਮ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ, ਜਿੱਥੇ ਵੱਡੀ ਗਿਣਤੀ ਵਿੱਚ ਹੜਤਾਲੀ ਸਫਾਈ ਸੇਵਕ ਵੀ ਇਕੱਠੇ ਹੋ ਗਏ। ਦੋਵਾਂ ਪੱਖਾਂ ਵਿਚਾਲੇ ਤਣਾਅ ਵਧਣ ਤੋਂ ਬਾਅਦ ਪੁਲਿਸ ਨੇ ਦਖ਼ਲ ਦਿੱਤਾ ਅਤੇ ਹਾਲਾਤ ਕਾਬੂ ਕਰਨ ਲਈ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਸਫਾਈ ਸੇਵਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ 22 ਜੁਲਾਈ ਤੱਕ ਸ਼ਹਿਰਾਂ ਵਿੱਚ ਜਮ੍ਹੇ ਕੂੜੇ ਦੀ ਸਮੱਸਿਆ ਦਾ ਹੱਲ ਕਰਨ ਲਈ ਸਮਾਂ ਦਿੱਤਾ ਗਿਆ ਸੀ। ਅਦਾਲਤ ਨੇ ਚਿੰਤਾ ਜਤਾਈ ਸੀ ਕਿ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਸਕਦਾ ਹੈ। ਇਸੇ ਦੇ ਮੱਦੇਨਜ਼ਰ ਨਗਰ ਨਿਗਮ ਨੇ ਕੂੜਾ ਚੁਕਾਉਣ ਦੀ ਕਾਰਵਾਈ ਸ਼ੁਰੂ ਕਰਵਾਈ।

ਉੱਥੇ ਹੀ ਹੜਤਾਲੀ ਸਫਾਈ ਸੇਵਕਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਦਾ ਆਰੋਪ ਹੈ ਕਿ ਜਦੋਂ ਉਨ੍ਹਾਂ ਦੀ ਹੜਤਾਲ ਜਾਰੀ ਹੈ ਤਾਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਜ਼ਬਰਦਸਤੀ ਸਫਾਈ ਕਰਵਾਈ ਜਾ ਰਹੀ ਹੈ। ਫਿਲਹਾਲ ਮੌਕੇ ‘ਤੇ ਪੁਲਿਸ ਤਾਇਨਾਤ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!