टॉप न्यूज़

ਪੰਜਾਬ ਵਿੱਚ ਵਾਹਨ ਚਲਾਉਣ ਵਾਲੇ ਨਾਬਾਲਗ ਸਾਵਧਾਨ

ਹੁਣ ਮਾਪਿਆਂ ਖਿਲਾਫ ਹੋਵੇਗੀ ਕਾਰਵਾਈ

ਪੰਜਾਬ ਸਰਕਾਰ ਨੇ ਨਾਬਾਲਗਾਂ ਵੱਲੋਂ ਵਾਹਨ ਚਲਾਉਣ ਦੇ ਮਾਮਲਿਆਂ ‘ਤੇ ਸਖ਼ਤੀ ਵਰਤਣ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਪ੍ਰਕਾਰ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਨਾਬਾਲਗ ਵਾਹਨ ਚਲਾਉਂਦਾ ਫੜਿਆ ਜਾਂਦਾ ਹੈ ਤਾਂ ਕੇਵਲ ਉਸੇ ਖ਼ਿਲਾਫ਼ ਨਹੀਂ, ਬਲਕਿ ਉਸਦੇ ਮਾਤਾ-ਪਿਤਾ, ਸਰਪ੍ਰਸਤ ਜਾਂ ਵਾਹਨ ਮਾਲਕ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਨਾਬਾਲਗ ਗੱਡੀ ਚਲਾਉਂਦਾ ਫੜਿਆ ਗਿਆ ਤਾਂ ਜ਼ਿੰਮੇਵਾਰੀ ਸਿੱਧੇ ਉਸਦੇ ਮਾਤਾ-ਪਿਤਾ, ਸਰਪ੍ਰਸਤ ਜਾਂ ਵਾਹਨ ਮਾਲਕ ‘ਤੇ ਤੈਅ ਹੋਵੇਗੀ। ਨਵੇਂ ਨਿਯਮਾਂ ਤਹਿਤ ਸਖ਼ਤ ਕਾਰਵਾਈ ਹੋਵੇਗੀ, ਜਿਨ੍ਹਾਂ ਵਿੱਚ:
1. ਭਾਰੀ ਜੁਰਮਾਨਾ ਮੌਕੇ ‘ਤੇ ਲਗਾਇਆ ਜਾਵੇਗਾ
2. ਵਾਹਨ ਦਾ ਰਜਿਸਟ੍ਰੇਸ਼ਨ ਤੁਰੰਤ ਰੱਦ ਕੀਤਾ ਜਾ ਸਕਦਾ ਹੈ
3. ਨਾਬਾਲਗ 25 ਸਾਲ ਦੀ ਉਮਰ ਤੱਕ ਡਰਾਈਵਿੰਗ ਲਾਇਸੈਂਸ ਲਈ ਅਯੋਗ ਘੋਸ਼ਿਤ ਹੋਵੇਗਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਵੱਡੀ ਗਿਣਤੀ ਅਜਿਹੇ ਮਾਮਲਿਆਂ ਦੀ ਹੁੰਦੀ ਹੈ, ਜਿਨ੍ਹਾਂ ਵਿੱਚ ਬਿਨਾਂ ਲਾਇਸੈਂਸ ਜਾਂ ਘੱਟ ਉਮਰ ਦੇ ਚਾਲਕ ਸ਼ਾਮਲ ਹੁੰਦੇ ਹਨ। ਅਜਿਹੇ ਹਾਦਸਿਆਂ ਵਿੱਚ ਕਈ ਵਾਰ ਬੇਕਸੂਰ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਸ ਲਈ ਸਰਕਾਰ ਦਾ ਉਦੇਸ਼ ਕੇਵਲ ਜੁਰਮਾਨਾ ਵਸੂਲਣਾ ਨਹੀਂ, ਸਗੋਂ ਲੋਕਾਂ ਵਿੱਚ ਜ਼ਿੰਮੇਵਾਰੀ ਅਤੇ ਜਾਗਰੂਕਤਾ ਪੈਦਾ ਕਰਨਾ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!