टॉप न्यूज़

ਪੰਜਾਬ ਅਤੇ ਚੰਡੀਗੜ੍ਹ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ

ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼

ਪੰਜਾਬ ਅਤੇ ਚੰਡੀਗੜ੍ਹ ਦੇ 23 ਹੋਰ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦੀ ਉਮੀਦ ਹੈ, ਜਦੋਂ ਕਿ ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦਾ ਥੋੜ੍ਹਾ ਵਾਧਾ ਹੋਇਆ ਹੈ।

ਪਰ ਇਹ ਅਜੇ ਵੀ ਆਮ ਨਾਲੋਂ 1.7 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ, 35.2 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ, ਚੰਡੀਗੜ੍ਹ ਪ੍ਰਸ਼ਾਸਨ ਨੇ ਆਉਣ ਵਾਲੇ ਬਰਸਾਤੀ ਮੌਸਮ ਨੂੰ ਲੈ ਕੇ ਸਲਾਹ ਜਾਰੀ ਕੀਤੀ ਹੈ।

ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਨਾਲ ਹੀ ਇੱਕ-ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਖਾਸ ਕਰਕੇ ਉੱਤਰੀ ਪੰਜਾਬ ਵਿੱਚ, ਜਿਸ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਚੰਡੀਗੜ੍ਹ ਵਿੱਚ ਵੀ ਰੁਕ-ਰੁਕ ਕੇ ਬਾਰਿਸ਼ ਹੋਣ ਦੀ ਉਮੀਦ ਹੈ, ਹਾਲਾਂਕਿ ਬਾਰਿਸ਼ਾਂ ਦੇ ਵਿਚਕਾਰ ਨਮੀ ਅਤੇ ਗਰਮੀ ਰਹਿ ਸਕਦੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!