
ਲੁਧਿਆਣਾ ਵਿੱਚ ਮੁੰਡੀਆਂ ਕਲਾਂ ਦੇ ਰਹਿਣ ਵਾਲੇ ਮੌਜੂਦਾ ਕਾਂਗਰਸੀ ਕੌਂਸਲਰ ਗੁਰਮੀਤ ਸਿੰਘ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਇੱਕ ਖੇਡ ਮੈਦਾਨ ਦੇ ਉਦਘਾਟਨ ਸਮਾਰੋਹ ਦੌਰਾਨ ਗੁਰਮੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਇਸ ਮੌਕੇ ਉਨ੍ਹਾਂ ਦਾ ਸਵਾਗਤ ਹਾਰ ਪਾ ਕੇ ਕੀਤਾ ਗਿਆ ਅਤੇ ਢੋਲ ਵੀ ਵਜਾਏ ਗਏ। ਗੁਰਮੀਤ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਆਪਣੇ ਵਾਰਡ ਵਿੱਚ ਵਿਕਾਸ ਕਾਰਜਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਹ ਪਹਿਲਾ ਖੇਡ ਮੈਦਾਨ ਹੈ ਜਿਸਦਾ ਉਦਘਾਟਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੀਤਾ ਹੈ ਅਤੇ ਭਵਿੱਖ ਵਿੱਚ ਸਾਰੇ ਵਿਕਾਸ ਕਾਰਜ ਸਾਂਝੇ ਤੌਰ ‘ਤੇ ਪੂਰੇ ਕੀਤੇ ਜਾਣਗੇ।
EDITED BY- HARLEEN KAUR



