
ਗੁਰਦਾਸਪੁਰ ਦੇ ਭੰਗਵਾ ਪਿੰਡ ਵਿੱਚ ਪੁਰਾਣੀ ਰੰਜਿਸ਼ ਦੇ ਝਗੜੇ ਤੋਂ ਬਾਅਦ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ, ਇਹ ਝਗੜਾ ਦੁਪਹਿਰ ਤੋਂ ਚੱਲ ਰਿਹਾ ਸੀ। ਈਸਾਈ ਭਾਈਚਾਰੇ ਨਾਲ ਸਬੰਧਤ ਇੱਕ ਨੌਜਵਾਨ ਦੇ ਸਿਰ ਵਿੱਚ ਗੋਲੀ ਮਾਰੀ ਗਈ। ਗੰਭੀਰ ਜ਼ਖਮੀ ਵਿਅਕਤੀ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।



