टॉप न्यूज़

ਸਕੂਲ ਦੀ ਛੁੱਟੀ ਤੋਂ ਬਾਅਦ ਵੱਡੀ ਵਾਰਦਾਤ

10ਵੀਂ ਦੇ ਵਿਦਿਆਰਥੀ 'ਤੇ ਬਲੇਡ ਨਾਲ ਹਮਲਾ

ਲੁਧਿਆਣਾ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਹੈਰਾਨ ਕਰ ਦਿੱਤਾ ਹੈ। ਇਹ ਮਾਮਲਾ ਇੱਕ ਸਕੂਲ ਦੇ ਦੋ ਵਿਦਿਆਰਥੀਆਂ ਦਾ ਹੈ, ਜਿੱਥੇ 10ਵੀਂ ਜਮਾਤ ਦੀ ਇੱਕ ਵਿਦਿਆਰਥਣ ਨੇ ਸਕੂਲ ਸਮੇਂ ਤੋਂ ਬਾਅਦ ਕਥਿਤ ਤੌਰ ‘ਤੇ ਆਪਣੇ ਸਾਥੀ ਵਿਦਿਆਰਥੀ ‘ਤੇ ਸਰਜੀਕਲ ਬਲੇਡ ਨਾਲ ਹਮਲਾ ਕਰ ਦਿੱਤਾ।

ਜਾਣਕਾਰੀ ਮੁਤਾਬਕ,  ਸਕੂਲ ਸਮੇਂ ਤੋਂ ਬਾਅਦ ਵਿਦਿਆਰਥਣ ਨੇ ਸਕੂਲ ਕੈਂਪਸ ਦੇ ਬਾਹਰ ਬੱਸ ਦੇ ਨੇੜੇ ਵਿਦਿਆਰਥੀ ਨੂੰ ਬੁਲਾਇਆ ਅਤੇ ਅਚਾਨਕ ਉਸ ‘ਤੇ ਸਰਜੀਕਲ ਬਲੇਡ ਨਾਲ ਹਮਲਾ ਕਰ ਦਿੱਤਾ। ਵਿਦਿਆਰਥੀ ਦਾ ਚਿਹਰਾ ਖੂਨ ਨਾਲ ਲੱਥਪੱਥ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਕੂਲ ਪ੍ਰਬੰਧਨ ਅਤੇ ਅਧਿਆਪਕ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਵਿਦਿਆਰਥੀ ਨੂੰ ਤੁਰੰਤ ਡੀਐਮਸੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੇ ਚਿਹਰੇ ‘ਤੇ 22 ਤੋਂ 23 ਟਾਂਕੇ ਲਗਾਏ।

ਜ਼ਖਮੀ ਵਿਦਿਆਰਥੀ ਦੇ ਪਿਤਾ ਵਿਕਾਸ ਸੂਦ ਨੇ ਪੀਏਯੂ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਵਿੱਚ ਦੋਸ਼ੀ ਵਿਦਿਆਰਥੀ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਝਗੜਾ ਕਿਚਲੂ ਨਗਰ ਦੇ ਇੱਕ ਟਿਊਸ਼ਨ ਸੈਂਟਰ ਵਿੱਚ ਹੋਏ ਝਗੜੇ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ।

ਇਸ ਦੌਰਾਨ ਵਿਦਿਆਰਥੀ ਦੇ ਪਰਿਵਾਰ ਦਾ ਦਾਅਵਾ ਕਿ ਵਿਦਿਆਰਥੀ ਆਪਣੇ ਨਾਲ ਇੱਕ ਸਰਜੀਕਲ ਬਲੇਡ ਲੈਕੇ ਆਇਆ ਸੀ। ਉਨ੍ਹਾਂ ਨੇ ਇਸ ਸਬੰਧ ਵਿੱਚ ਪੁਲਿਸ ਸ਼ਿਕਾਇਤ ਵੀ ਦਰਜ ਕਰਵਾਈ ਹੈ। PAU ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਸਕੂਲ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜਾਂਚ ਪੂਰੀ ਹੋਣ ਤੋਂ ਬਾਅਦ, ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਖਮੀ ਵਿਦਿਆਰਥੀ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਸਕੂਲ ਪ੍ਰਿੰਸੀਪਲ ਨੇ ਇਹ ਵੀ ਕਿਹਾ ਹੈ ਕਿ ਸੰਸਥਾ ਇਸ ਮਾਮਲੇ ਦੀ ਅੰਦਰੂਨੀ ਜਾਂਚ ਕਰ ਰਹੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!