
ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਵੀ ਸੋਗ ਦਾ ਮਾਹੌਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਸ਼ਹੂਰ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਮਾਤਮ ਪਸਰਿਆ ਹੋਇਆ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਕਲਾਕਾਰ ਦੀ ਮਾਤਾ ਰਵਿੰਦਰ ਪਿਛਲੇ 6 ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸੀ। ਦਰਅਸਲ, ਉਹ ਕੈਂਸਰ ਵਰਗੀ ਵੱਡੀ ਬਿਮਾਰੀ ਨਾਲ ਪੀੜਿਤ ਸਨ। ਲੰਬੇ ਸਮੇਂ ਤੋਂ ਚੱਲ ਰਹੀ ਇਸ ਬੀਮਾਰੀ ਤੋਂ ਉਹ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 28 ਜੁਲਾਈ ਨੂੰ ਕੀਤਾ ਜਾਏਗਾ।




