टॉप न्यूज़

ਪੰਜਾਬ ਯੂਨੀਵਰਸਿਟੀ ‘ਚ ਜੋਤੀ ਮੌਤ ਮਾਮਲਾ

ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਬਣੀ ਰਜ਼ਾਮੰਦੀ

ਪੰਜਾਬ ਯੂਨੀਵਰਸਿਟੀ ਵਿੱਚ ਕਰੰਟ ਲੱਗਣ ਕਾਰਨ ਮ੍ਰਿਤਕ ਪੀਐਚਡੀ ਸਕਾਲਰ ਜੋਤੀ ਦੇ ਮਾਮਲੇ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪਰਿਵਾਰ ਵਿਚਾਲੇ ਸਹਿਮਤੀ ਬਣ ਗਈ ਹੈ। ਜਾਣਕਾਰੀ ਅਨੁਸਾਰ, ਯੂਨੀਵਰਸਿਟੀ ਪ੍ਰਸ਼ਾਸਨ ਨੇ ਮ੍ਰਿਤਕ ਦੇ ਛੋਟੇ ਭਰਾ ਨੂੰ ₹21 ਲੱਖ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ।

ਸਹਿਮਤੀ ਬਣਨ ਤੋਂ ਬਾਅਦ ਜੋਤੀ ਦੀ ਲਾਸ਼ ਦਾ ਪੋਸਟਮਾਰਟਮ ਡਾਕਟਰਾਂ ਦੇ ਇੱਕ ਵਿਸ਼ੇਸ਼ ਪੈਨਲ ਵੱਲੋਂ ਕੀਤਾ ਜਾਵੇਗਾ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਉਪਰੰਤ ਪਰਿਵਾਰ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਆਪਣੇ ਜੱਦੀ ਪਿੰਡ ਲੈ ਜਾਵੇਗਾ।

ਘਟਨਾ ਤੋਂ ਬਾਅਦ ਵਿਦਿਆਰਥੀ ਜਥੇਬੰਦੀਆਂ ਅਤੇ ਪਰਿਵਾਰ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਕਾਰਵਾਈ, ਆਰਥਿਕ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ ਸੀ। ਕਈ ਦੌਰ ਦੀਆਂ ਗੱਲਬਾਤਾਂ ਤੋਂ ਬਾਅਦ ਦੋਵੇਂ ਧਿਰਾਂ ਵਿਚਾਲੇ ਸਹਿਮਤੀ ਬਣ ਗਈ।

ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ ਪੰਜਾਬ ਯੂਨੀਵਰਸਿਟੀ ਦੇ ਦੱਖਣੀ ਕੈਂਪਸ ਵਿੱਚ ਸਥਿਤ ਗਰਲਜ਼ ਹੋਸਟਲ ਨੰਬਰ 8 ਅਤੇ 10 ਦੇ ਵਿਚਕਾਰਲੇ ਖੇਤਰ ਵਿੱਚ ਕਰੰਟ ਲੱਗਣ ਕਾਰਨ ਪੀਐਚਡੀ ਸਕਾਲਰ ਜੋਤੀ ਦੀ ਮੌਤ ਹੋ ਗਈ ਸੀ। ਇਸ ਦੁਖਦਾਈ ਘਟਨਾ ਨੇ ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!